Faridkot News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਉਨ੍ਹਾਂ ਨੂੰ ਛੁੱਟੀਆਂ ਦਾ ਆਨੰਦ ਮਿਲਣ ਵਾਲਾ ਹੈ।

Published by: ABP Sanjha

ਦਰਅਸਲ, ਫਰੀਦਕੋਟ ਵਿੱਚ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ, 2026, ਬੁੱਧਵਾਰ ਨੂੰ ਛੁੱਟੀ ਰਹੇਗੀ।

Published by: ABP Sanjha

ਇਸ ਸਬੰਧੀ ਹੁਕਮ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਆਈ.ਏ.ਐਸ. ਵੱਲੋਂ ਜਾਰੀ ਕੀਤੇ ਗਏ ਹਨ।

Published by: ABP Sanjha

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, 23 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha

ਹਾਲਾਂਕਿ, ਬੈਂਕਿੰਗ ਖੇਤਰ ਨੂੰ ਇਸ ਛੁੱਟੀ ਤੋਂ ਬਾਹਰ ਰੱਖਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਵਿਦਿਅਕ ਸੰਸਥਾ ਕੋਲ ਇਸ ਦਿਨ ਲਈ ਪਹਿਲਾਂ ਹੀ ਕੋਈ ਪ੍ਰੀਖਿਆ ਨਿਰਧਾਰਤ ਹੈ...

Published by: ABP Sanjha

ਤਾਂ ਇਹ ਹੁਕਮ ਸਬੰਧਤ ਪ੍ਰੀਖਿਆ ਕੇਂਦਰਾਂ ਅਤੇ ਸੰਸਥਾਵਾਂ 'ਤੇ ਲਾਗੂ ਨਹੀਂ ਹੋਵੇਗਾ। ਅਜਿਹੇ ਸੰਸਥਾਨਾਂ ਵਿੱਚ ਨਿਰਧਾਰਤ ਪ੍ਰੀਖਿਆਵਾਂ ਸ਼ਡਿਊਲ ਅਨੁਸਾਰ ਹੀ ਕਰਵਾਈਆਂ ਜਾਣਗੀਆਂ।

Published by: ABP Sanjha

ਉਨ੍ਹਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ਼ਹਿਰ ਵਿੱਚ 19 ਸਤੰਬਰ ਤੋਂ ਵੱਖ-ਵੱਖ ਸਮਾਗਮ ਕੀਤੇ ਜਾ ਰਹੇ ਹਨ।

Published by: ABP Sanjha

ਅੰਤਿਮ ਦਿਨ, ਨਗਰ ਕੀਰਤਨ ਅਤੇ ਸਮਾਪਤੀ ਸਮਾਰੋਹ ਵਿੱਚ ਲੋਕਾਂ ਨੂੰ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦਾ ਮੌਕਾ ਪ੍ਰਦਾਨ ਕਰਨ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ।

Published by: ABP Sanjha