Amritsar News: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹੇ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

Published by: ABP Sanjha

ਨੋਟੀਫਿਕੇਸ਼ਨ ਅਨੁਸਾਰ, ਸ਼ਨੀਵਾਰ, 12 ਸਤੰਬਰ ਨੂੰ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਰਕਾਰੀ ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਹੋਵੇਗੀ।

Published by: ABP Sanjha

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅੱਜ ਇਸ ਸਬੰਧ ਵਿੱਚ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Published by: ABP Sanjha

ਸਰਕਾਰੀ ਹੁਕਮ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਘੋਸ਼ਿਤ ਕੀਤੀ ਗਈ ਹੈ।

Published by: ABP Sanjha

ਇਸ ਨੋਟੀਫਿਕੇਸ਼ਨ 'ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖਤ ਹਨ।

Published by: ABP Sanjha

ਸਰਕਾਰ ਵੱਲੋਂ ਇਸ ਫੈਸਲੇ ਦੀ ਜਾਣਕਾਰੀ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ...

Published by: ABP Sanjha

ਅਤੇ ਪ੍ਰਬੰਧਕੀ ਸਕੱਤਰਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ, ਤਾਂ ਜੋ ਹੁਕਮ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Published by: ABP Sanjha

ਇਸ ਤੋਂ ਇਲਾਵਾ, ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਉਪ-ਮੰਡਲ ਮੈਜਿਸਟ੍ਰੇਟਾਂ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ।

Published by: ABP Sanjha