ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਸਾਲਾਨਾ ਪ੍ਰੀਖਿਆ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ।



ਸਿੱਖਿਆ ਵਿਭਾਗ ਨੇ ਸਾਲਾਨਾ ਪ੍ਰੀਖਿਆਵਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। 12ਵੀਂ ਅਤੇ 8ਵੀਂ ਜਮਾਤ ਦੀ ਪ੍ਰੀਖਿਆ ਦਾ ਸਮਾਂ ਸਵੇਰੇ 11.15 ਵਜੇ ਤੋਂ ਦੁਪਹਿਰ 2.15 ਵਜੇ ਤੱਕ ਹੈ।

ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਪਹੁੰਚਣਾ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਸੀਟ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਸਕਣ।



ਕੇਂਦਰਾਂ ਦੇ ਬਾਹਰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਤਾਂ ਜੋ ਉੱਥੇ ਬੇਲੋੜੀ ਭੀੜ ਇਕੱਠੀ ਨਾ ਹੋਵੇ।



ਪ੍ਰੀਖਿਆ ਸੰਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਦਿਆਰਥੀ ਜਾਂ ਸਕੂਲ ਮੁਖੀ 80540-54154 ’ਤੇ ਸੰਪਰਕ ਕਰ ਸਕਦੇ ਹਨ।

ਬਿਨਾ ਰੋਲ ਨੰਬਰ ਸਲਿੱਪ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।



ਸਭ ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਕੇਂਦਰ ‘ਤੇ ਪਹੁੰਚਣਾ ਲਾਜ਼ਮੀ ਹੈ।

ਦਿਵਿਆਂਗ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਲਈ ਸਹਾਇਕ ਉਪਲਬਧ ਕਰਵਾਇਆ ਜਾਵੇਗਾ, ਜਿਸ ਲਈ ਪਹਿਲਾਂ ਤੋਂ ਅਰਜ਼ੀ ਦੇਣੀ ਪਵੇਗੀ।

ਮੋਬਾਈਲ ਫੋਨ, ਸਮਾਰਟਵਾਚ, ਬਲੂਟੁੱਥ ਡਿਵਾਈਸ, ਇਲੈਕਟ੍ਰੋਨਿਕ ਗੈਜਿਟਸ। ਕੈਲਕੂਲੇਟਰ, ਲੌਗ ਟੇਬਲ, ਕਿਸੇ ਵੀ ਕਿਸਮ ਦੀ ਲਿਖਤੀ ਸਮੱਗਰੀ ਜਾਂ ਚਿੱਟਾਂ।

ਸਮਾਰਟ ਪੈਨ, ਸਮਾਰਟ ਐਨਕ, ਡਿਜ਼ੀਟਲ ਘੜੀ ਨਹੀਂ ਹੋਣੀ ਚਾਹੀਦੀ। ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਮੱਗਰੀ ਜਾਂ ਕਿਤਾਬਾਂ ਪੇਪਰ ਹਾਲ ਦੇ ਅੰਦਰ ਨਹੀਂ ਲੈ ਕੇ ਜਾ ਸਕਦੇ।

ਨਕਲ ਕਰਦੇ ਪਾਏ ਜਾਣ ‘ਤੇ ਵਿਦਿਆਰਥੀ ਦਾ ਪ੍ਰੀਖਿਆ ਨਤੀਜਾ ਰੱਦ ਕਰ ਦਿੱਤਾ ਜਾਵੇਗਾ।

ਵਿਦਿਆਰਥੀ ਕੇਵਲ ਪਾਰਦਰਸ਼ੀ ਪਾਣੀ ਦੀ ਬੋਤਲ ਹੀ ਲਿਆ ਸਕਣਗੇ।