ਭਾਰਤ ਵੱਲੋਂ ਅੱਤਵਾਦ ਦੇ ਖਿਲਾਫ਼ ਵੱਡਾ ਐਕਸ਼ਨ ਕਰਦੇ ਹੋਏ 'ਆਪ੍ਰੇਸ਼ਨ ਸਿੰਦੂਰ' ਲਾਂਚ ਕੀਤਾ ਗਿਆ ਹੈ।

ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪੀ.ਓ.ਕੇ. ਵਿਚ ਏਅਰ ਸਟਰਾਈਕ ਰਾਹੀਂ ਕਈ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ।

ਇਸ ਮਗਰੋਂ ਇੰਡੀਅਨ ਆਰਮੀ ਵੀ ਅਲਰਟ ਹੈ।



ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਨਵੇਂ ਹੁਕਮਾਂ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਤੇ ਫਾਜ਼ਿਲਕਾ ਵਿਚ ਸਕੂਲ-ਕਾਲਜ ਬੰਦ ਰਹਿਣਗੇ।



ਗੁਰਦਾਸਪੁਰ ਤੇ ਪਠਾਨਕੋਟ ਵਿਚ ਸਕੂਲ-ਕਾਲਜ ਅਗਲੇ 3 ਦਿਨ ਬੰਦ ਰਹਿਣਗੇ।

ਇਸੇ ਤਰ੍ਹਾਂ ਫਾਜ਼ਿਲਕਾ ਵਿਚ ਵੀ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।



ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।