School Holiday: ਲਗਾਤਾਰ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਹਾ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਵਿਦਿਆਰਥੀਆਂ ਨੂੰ ਛੁੱਟੀਆਂ ਕਾਰਨ ਵੱਡੀ ਰਾਹਤ ਮਿਲੀ ਹੈ।

Published by: ABP Sanjha

ਹਾਲਾਂਕਿ ਕਈ ਸਕੂਲ 8 ਤਰੀਕ ਤੱਕ ਖੁੱਲ੍ਹ ਜਾਣਗੇ। ਇੱਥੇ ਜਾਣੋ ਕਿੰਨਾ ਸਕੂਲਾਂ ਵਿੱਚ ਹੋਰ ਛੁੱਟੀਆਂ ਵਧਾਈਆਂ ਗਈਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਵਧਦੀ ਠੰਢ ਅਤੇ ਸ਼ੀਤ ਲਹਿਰ ਦੇ ਮੱਦੇਨਜ਼ਰ...

Published by: ABP Sanjha

ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਡਿੱਗਦੇ ਤਾਪਮਾਨ ਅਤੇ ਕੜਾਕੇ ਦੀ ਸਰਦੀ ਕਾਰਨ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha

ਪ੍ਰਸ਼ਾਸਨ ਵੱਲੋਂ ਜਾਰੀ ਇਹ ਹੁਕਮ ਸਾਰੇ ਸਰਕਾਰੀ ਅਤੇ ਨਿੱਜੀ (ਪ੍ਰਾਈਵੇਟ) ਸਕੂਲਾਂ 'ਤੇ ਬਰਾਬਰ ਲਾਗੂ ਹੋਵੇਗਾ। ਅਧਿਕਾਰੀਆਂ ਅਨੁਸਾਰ, ਸਵੇਰ ਅਤੇ ਰਾਤ ਦੇ ਸਮੇਂ ਠੰਢ ਵਿੱਚ ਭਾਰੀ ਵਾਧਾ ਹੋਇਆ ਹੈ,

Published by: ABP Sanjha

ਜਿਸ ਨਾਲ ਛੋਟੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਣ ਦਾ ਖਦਸ਼ਾ ਹੈ। ਬੱਚਿਆਂ ਨੂੰ ਠੰਢ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਇਹ ਇਹਤਿਆਤੀ ਕਦਮ ਚੁੱਕਿਆ ਗਿਆ ਹੈ।

Published by: ABP Sanjha

ਸੂਤਰਾਂ ਅਨੁਸਾਰ, ਨੌਵੀਂ ਜਮਾਤ ਅਤੇ ਉਸ ਤੋਂ ਉੱਪਰ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਬਾਰੇ ਸਕੂਲ ਪ੍ਰਬੰਧਕ ਆਪਣੇ ਪੱਧਰ 'ਤੇ ਫੈਸਲਾ ਲੈਣਗੇ ਅਤੇ ਜ਼ਰੂਰੀ ਪ੍ਰਬੰਧ ਕਰਨਗੇ।

Published by: ABP Sanjha

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ, ਜਿਸ ਕਾਰਨ ਪ੍ਰਸ਼ਾਸਨ ਹਾਲਾਤ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।

Published by: ABP Sanjha