Punjab Holiday: ਪੰਜਾਬ ਵਿੱਚ ਮੰਗਲਵਾਰ, 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ।

Published by: ABP Sanjha

ਇਸ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ, 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਸਮਾਗਮ ਸ਼ੁਰੂ ਹੋ ਗਏ ਹਨ, ਜੋ ਸਾਲ ਦੇ ਅੰਤ ਤੱਕ ਜਾਰੀ ਰਹਿਣਗੇ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਧਾਰਮਿਕ ਆਯੋਜਨ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।

Published by: ABP Sanjha

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਾਢੇ ਤਿੰਨ ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਭਾਈ ਮਤੀ ਦਾਸ...

Published by: ABP Sanjha

ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨਾਲ ਸਬੰਧਿਤ ਗੁਰਤਾ ਗੱਦੀ ਦਿਵਸ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ 21 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ।

Published by: ABP Sanjha

ਸਮਾਗਮਾਂ ਦੀ ਸ਼ੁਰੂਆਤ 21 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ ਅਤੇ ਗੁਰਤਾ ਗੱਦੀ ਸਥਾਪਨਾ ਨਾਲ ਜੁੜੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।

Published by: ABP Sanjha

23 ਅਤੇ 25 ਨਵੰਬਰ ਨੂੰ ਵਿਸ਼ੇਸ਼ ਪਾਠ ਰੱਖੇ ਜਾਣਗੇ, ਜਦਕਿ 26 ਤੋਂ 28 ਨਵੰਬਰ ਤੱਕ ਲਗਾਤਾਰ ਸਮਾਗਮ ਤੇ ਧਾਰਮਿਕ ਪ੍ਰਵਚਨ ਚੱਲਦੇ ਰਹਿਣਗੇ। 28 ਨਵੰਬਰ ਨੂੰ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ ਕੀਰਤਪੁਰ ਸਾਹਿਬ ਤੱਕ ਨਿਕਲੇਗਾ।

Published by: ABP Sanjha

29 ਨਵੰਬਰ ਨੂੰ ਅੰਮ੍ਰਿਤ ਵੇਲੇ ਇਹ ਨਗਰ ਕੀਰਤਨ ਉਸ ਰੂਹਾਨੀ ਭਾਵਨਾ ਨਾਲ ਪੈਦਲ ਤੁਰੇਗਾ ਜਿਸ ਤਰ੍ਹਾਂ ਭਾਈ ਜੈਤਾ ਜੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਲੈ ਕੇ ਪਹੁੰਚੇ ਸਨ।

Published by: ABP Sanjha