ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ (PTM) ਕਰਵਾਈ ਜਾ ਰਹੀ ਹੈ ਪੇਟੀਐਮ ਸਵੇਰੇ 9 ਵਜੇ ਸ਼ੁਰੂ ਹੋ ਚੁੱਕੀ ਹੈ ਜੋ ਕਿ ਦੁਪਹਿਰ 2 ਵਜੇ ਤੱਕ ਚੱਲੇਗੀ ਬੱਚਿਆਂ ਦਾ ਰਿਜਲਟ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਲ ਹੋਣਗੇ ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਰਣਨੀਤੀ ਉੱਤੇ ਵੀ ਮਾਪਿਆਂ ਦੇ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ਵਿੱਚ ਲਈਆਂ ਗਈਆਂ ਸਨ ਸਕੂਲਾਂ ਵਿੱਚ 20 ਮਾਰਚ ਤੱਕ ਨਤੀਜੇ ਤਿਆਰ ਕਰ ਲਏ ਗਏ ਸਨ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ ਸਿੱਖਿਆ ਵਿਭਾਗ ਮੁਤਾਬਕ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਵੀ ਬਦਲਿਆ ਜਾਵੇਗਾ ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ