ਕਈ ਲੋਕ ਬੈਂਗਣ ਖਾਣਾ ਬਹੁਤ ਪਸੰਦ ਕਰਦੇ ਹਨ। ਬੈਂਗਣ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਹਰ ਮੌਸਮ ਵਿੱਚ ਆਸਾਨੀ ਨਾਲ ਮਿਲ ਜਾਂਦੇ ਹਨ। ਬੈਂਗਣ ਖਾਣ ਨਾਲ ਦਿਲ ਦੇ ਰੋਗ ਨਹੀਂ ਹੁੰਦੇ ਤੇ ਬਲੱਡ ਸ਼ੂਗਰ ਹਮੇਸ਼ਾ ਕੰਟਰੋਲ 'ਚ ਰਹਿੰਦੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਬੈਂਗਣ ਖਾਣ ਨਾਲ ਭਾਰ ਵੀ ਘਟਦਾ ਹੈ ਪਰ ਕੁਝ ਲੋਕਾਂ ਨੂੰ ਬੈਂਗਣ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਜਿਨ੍ਹਾਂ ਵਿਅਕਤੀਆਂ ਨੂੰ ਅਕਸਰ ਪੇਟ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਕਦੇ ਵੀ ਬੈਂਗਣ ਨਹੀਂ ਖਾਣੇ ਚਾਹੀਦੇ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀ ਨੂੰ ਗੈਸ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਵੀ ਬੈਂਗਣ ਨਹੀਂ ਖਾਣੇ ਚਾਹੀਦੇ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਚਮੜੀ ਦੀ ਐਲਰਜੀ ਹੈ ਤਾਂ ਉਸ ਨੂੰ ਵੀ ਬੈਂਗਣ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਬੈਂਗਣ ਖਾਣ ਨਾਲ ਤੁਹਾਡੀ ਐਲਰਜੀ ਵਧ ਸਕਦੀ ਹੈ। ਜੇਕਰ ਸਰੀਰ 'ਚ ਖੂਨ ਦੀ ਕਮੀ ਹੈ ਤਾਂ ਗਲਤੀ ਨਾਲ ਵੀ ਬੈਂਗਣ ਨਹੀਂ ਖਾਣੇ ਚਾਹੀਦੇ ਕਿਉਂਕਿ ਇਹ ਖੂਨ ਬਣਨ ਵਿੱਚ ਮੁਸ਼ਕਲ ਪੈਦਾ ਕਰਦੇ ਹਨ। ਜੇਕਰ ਕੋਈ ਵਿਅਕਤੀ ਡਿਪ੍ਰੈਸ਼ਨ ਦੀ ਦਵਾਈ ਲੈ ਰਿਹਾ ਹੈ ਜਾਂ ਕਿਸੇ ਤਰ੍ਹਾਂ ਦੇ ਤਣਾਅ ਨਾਲ ਜੂਝ ਰਿਹਾ ਹੈ ਤਾਂ ਉਸ ਨੂੰ ਬੈਂਗਣ ਖਾਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਬੈਂਗਣ ਖਾਣ ਨਾਲ ਦਵਾਈ ਦਾ ਅਸਰ ਘੱਟ ਹੋ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਅੱਖਾਂ 'ਚ ਜਲਨ ਜਾਂ ਸੋਜ ਵਰਗੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਬੈਂਗਣ ਨਹੀਂ ਖਾਣੇ ਚਾਹੀਦੇ ਕਿਉਂਕਿ ਇਹ ਦਿਨ-ਬ-ਦਿਨ ਹੋਰ ਵਧ ਸਕਦੀ ਹੈ। ਬਵਾਸੀਰ ਤੋਂ ਪੀੜਤ ਲੋਕ ਵੀ ਬੈਂਗਣ ਤੋਂ ਦੂਰ ਰਹਿਣ। ਬੈਂਗਣ ਖਾਣ ਨਾਲ ਬਵਾਸੀਰ ਦੀ ਸਮੱਸਿਆ ਵਧ ਸਕਦੀ ਹੈ। ਜਿਨ੍ਹਾਂ ਲੋਕਾਂ ਨੂੰ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਗਲਤੀ ਨਾਲ ਵੀ ਬੈਂਗਣ ਨਹੀਂ ਖਾਣਾ ਚਾਹੀਦਾ ਕਿਉਂਕਿ ਬੈਂਗਣ ਵਿੱਚ ਪਾਇਆ ਜਾਣ ਵਾਲਾ ਆਕਸਲੇਟ ਪੱਥਰੀ ਦੀ ਸਮੱਸਿਆ ਨੂੰ ਹੋਰ ਵਧਾ ਸਕਦਾ ਹੈ। ਵੈਸੇ ਬੈਂਗਣ ਦੇ ਵਿੱਚ ਬਹੁਤ ਸਾਰੇ ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ।