ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਚੋਣ ਕਮਿਸ਼ਨ ਨੇ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ) 'ਚ ਚੋਣਾਂ ਲਈ ਤਾਰੀਕਾਂ ਦਾ ਐਲਾਨ ਕੀਤਾ ਹੈ
ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਮੌਜੂਦ ਸਨ।
ਤਾਮਿਲਨਾਡੂ, ਕੇਰਲ, ਅਸਾਮ ਅਤੇ ਪੁਡੂਚੇਰੀ ਵਿੱਚ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ
ਪੱਛਮੀ ਬੰਗਾਲ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੋ ਪੜਾਵਾਂ ਵਿੱਚ ਹੋਵੇਗੀ
ਪੱਛਮੀ ਬੰਗਾਲ 'ਚ ਪਹਿਲੇ ਪੜਾਅ ਵਿੱਚ 152 ਸੀਟਾਂ ਲਈ 23 ਅਪ੍ਰੈਲ ਨੂੰ ਅਤੇ ਦੂਜੇ ਪੜਾਅ ਵਿੱਚ 142 ਸੀਟਾਂ ਲਈ 29 ਅਪ੍ਰੈਲ ਨੂੰ ਵੋਟਿੰਗ ਹੋਵੇਗੀ।
ਅਸਾਮ, ਕੇਰਲ ਅਤੇ ਪੁਡੂਚੇਰੀ ਵਿੱਚ ਵੋਟਿੰਗ 9 ਅਪ੍ਰੈਲ ਨੂੰ ਇੱਕ ਹੀ ਪੜਾਅ ਵਿੱਚ ਹੋਵੇਗੀ।
ਤਾਮਿਲਨਾਡੂ ਵਿੱਚ ਵੋਟਿੰਗ 23 ਅਪ੍ਰੈਲ ਨੂੰ ਹੋਵੇਗੀ।
ਗੋਆ, ਕਰਨਾਟਕ, ਨਾਗਾਲੈਂਡ ਅਤੇ ਤ੍ਰਿਪੁਰਾ ਵਿੱਚ ਖਾਲੀ ਸੀਟਾਂ ਲਈ ਉਪ-ਚੋਣਾਂ 9 ਅਪ੍ਰੈਲ ਨੂੰ ਹੋਣਗੀਆਂ , ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਚਾਰ ਸੀਟਾਂ ਲਈ ਵੋਟਿੰਗ 23 ਅਪ੍ਰੈਲ ਨੂੰ ਹੋਵੇਗੀ।
ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ 4 ਮਈ ਨੂੰ ਐਲਾਨੇ ਜਾਣਗੇ।