ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲਾਂਕਿ ਇਹ ਜੋੜਾ ਲੰਬੇ ਸਮੇਂ ਤੋਂ ਆਪਣੇ ਦੂਜੇ ਬੱਚੇ ਨੂੰ ਲੈ ਕੇ ਚਰਚਾ 'ਚ ਹੈ। ਅਦਾਕਾਰਾ ਦੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਲਗਾਤਾਰ ਖਬਰਾਂ ਆ ਰਹੀਆਂ ਹਨ। ਪਰ ਹੁਣ ਤੱਕ ਜੋੜੇ ਨੇ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਇਸ ਸਭ ਦੇ ਵਿਚਕਾਰ, ਹੁਣ ਸੋਸ਼ਲ ਮੀਡੀਆ ਤੋਂ ਇੱਕ ਸੰਕੇਤ ਮਿਲ ਰਿਹਾ ਹੈ ਕਿ ਜੋੜਾ ਆਪਣੇ ਦੂਜੇ ਬੱਚੇ ਦਾ ਦੇਸ਼ ਵਿੱਚ ਨਹੀਂ ਬਲਕਿ ਵਿਦੇਸ਼ ਵਿੱਚ ਸਵਾਗਤ ਕਰੇਗਾ। ਦਰਅਸਲ, ਬਿਜ਼ਨੈੱਸਮੈਨ ਹਰਸ਼ ਗੋਇਨਕਾ ਨੇ ਅਭਿਨੇਤਰੀ ਦੀ ਪ੍ਰੈਗਨੈਂਸੀ ਨੂੰ ਲੈ ਕੇ ਇੱਕ ਪੋਸਟ ਸ਼ੇਅਰ ਕਰਕੇ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਹਾਲ ਹੀ 'ਚ ਆਪਣੇ ਐਕਸ ਅਕਾਊਂਟ 'ਤੇ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਲਿਿਖਿਆ ਹੈ ਕਿ ਬੱਸ ਕੁੱਝ ਦਿਨਾਂ 'ਚ ਇੱਕ ਬੇਬੀ ਜਨਮ ਲੈਣ ਵਾਲਾ ਹੈ। ਹੁਣ ਇਹ ਦੇਖਣਾ ਹੈ ਕਿ ਉਹ ਆਪਣੇ ਪਿਤਾ ਵਾਂਗ ਕ੍ਰਿਕੇਟਰ ਬਣਦਾ ਹੈ ਜਾਂ ਫਿਰ ਆਪਣੀ ਮਾਂ ਵਾਂਗ ਫਿਲਮੀ ਕਰੀਅਰ ਨੂੰ ਚੁਣਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਬੱਚੇ ਦਾ ਜਨਮ ਲੰਡਨ 'ਚ ਹੋਵੇਗਾ। ਹਰਸ਼ ਗੋਇਨਕਾ ਦੀ ਇਸ ਪੋਸਟ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 2020 ਵਿੱਚ ਵਿਰਾਟ ਕੋਹਲੀ ਨੇ ਅਨੁਸ਼ਕਾ ਦੇ ਪ੍ਰੈਗਨੈਂਸੀ ਦੀ ਖਬਰ ਸੋਸ਼ਲ ਮੀਡੀਆ ਉੱਤੇ ਦਿੱਤੀ ਸੀ। ਜਨਵਰੀ 2021 ਵਿੱਚ ਅਨੁਸ਼ਕਾ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਜਿਸਦਾ ਨਾਮ ਵਾਮਿਕਾ ਕੋਹਲੀ ਹੈ। ਹਾਲਾਂਕਿ ਜੋੜੇ ਨੇ ਅਜੇ ਤੱਕ ਮੀਡੀਆ ਨੂੰ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਹੈ। ਦੋਵੇਂ ਆਪਣੀ ਨਿੱਜੀ ਜ਼ਿੰਦਗੀ ਨੂੰ ਕਾਫੀ ਨਿੱਜੀ ਰੱਖਣਾ ਚਾਹੁੰਦੇ ਹਨ।