ਪੰਜਾਬੀ ਗਾਇਕਾ ਬਾਣੀ ਸੰਧੂ ਲਾਈਮਲਾਈਟ ਤੋਂ ਦੂਰ ਰਹਿਣਾ ਹੀ ਪਸੰਦ ਕਰਦੀ ਹੈ, ਪਰ ਉਹ ਹੁਣ ਆਪਣੀ ਇੱਕ ਹਰਕਤ ਕਰਕੇ ਸੁਰਖੀਆਂ 'ਚ ਆ ਗਈ ਹੈ। ਬਾਣੀ ਸੰਧੂ ਨੇ ਕਤਲ ਕਰ ਦਿੱਤਾ ਹੈ। ਜਿਸ ਬਾਰੇ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰਕੇ ਖੁਲਾਸਾ ਕੀਤਾ ਹੈ। ਬਾਣੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸ ਨੇ ਮਰੇ ਹੋਏ ਮੱਛਰਾਂ ਦੀ ਫੋਟੋ ਲਗਾਈ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਸ ਨੇ ਕਿਹਾ ਕਿ ਅੱਜ ਤਾਂ ਮੇਰੇ ਕੋਲੋਂ ਕਤਲ ਬਹੁਤ ਹੋ ਗਏ। ਕਾਬਿਲੇਗ਼ੌਰ ਹੈ ਕਿ ਬਾਣੀ ਸੰਧੂ ਦੇ ਘਰ 'ਚ ਹਾਲ ਹੀ 'ਚ ਵਿਆਹ ਸੀ, ਜਿਸ ਵਿੱਚ ਉਸ ਨੇ ਖੂਬ ਮਸਤੀ ਕੀਤੀ ਸੀ। ਉਸ ਨੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਨੇ ਕਾਫੀ ਪਿਆਰ ਵੀ ਦਿੱਤਾ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਬਾਣੀ ਸੰਧੂ ਦੀ ਐਲਬਮ '5 ਡਾਇਮੰਡਜ਼' ਹਾਲ ਹੀ 'ਚ ਰਿਲੀਜ਼ ਹੋਈ ਸੀ।