ਅਭਿਨੇਤਰੀ ਤੋਂ ਰਾਜਨੇਤਾ ਬਣੀ ਕੰਗਨਾ ਰਣੌਤ 'ਤੇ ਇਨ੍ਹੀਂ ਦਿਨੀਂ ਸਿਆਸਤ ਦਾ ਰੰਗ ਪੂਰੀ ਤਰ੍ਹਾਂ ਚੜ੍ਹ ਚੁੱਕਾ ਹੈ। ਕੰਗਣਾ ਨੇ ਦੱਸਿਆ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਹੀਂ ਸਗੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਸਨ। ਉਨ੍ਹਾਂ ਕਿਹਾ ਹੈ ਕਿ ਉਹ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ, ਨਹਿਰੂ ਨਹੀਂ। ਉਸ ਨੇ ਇੱਕ ਟੀਵੀ ਸੰਮੇਲਨ ਦੌਰਾਨ ਕਈ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਹਨ। ਕੰਗਨਾ ਦੇ ਇਸ ਦਾਅਵੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਕੁਝ ਸੀਨੀਅਰ ਨੇਤਾਵਾਂ ਨੇ ਵੀ ਸ਼ੇਅਰ ਕੀਤਾ ਹੈ। ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਲੜ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਹੋਣ ਦੇ ਨਾਤੇ ਕੰਗਨਾ ਹੁਣ ਕਾਂਗਰਸ 'ਤੇ ਜ਼ੋਰਦਾਰ ਨਿਸ਼ਾਨਾ ਸਾਧ ਰਹੀ ਹੈ। ਕੰਗਨਾ ਰਣੌਤ ਨੇ ਸੁਤੰਤਰਤਾ ਸੰਗਰਾਮ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਭੂਮਿਕਾ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ। ਨੇਤਾਜੀ 'ਤੇ ਉਨ੍ਹਾਂ ਦਾ ਇਹ ਬਿਆਨ ਚਰਚਾ 'ਚ ਹੈ। ਕੁਝ ਲੋਕ ਇਸ ਬਿਆਨ ਦੇ ਸਮਰਥਨ 'ਚ ਹਨ ਤਾਂ ਕੁਝ ਲੋਕ ਕੰਗਨਾ ਨੂੰ ਇਤਿਹਾਸ ਪੜ੍ਹਨ ਦੀ ਸਲਾਹ ਦੇ ਰਹੇ ਹਨ। ਕੰਗਨਾ ਦੇ ਇਸ ਬਿਆਨ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਖੂਬ ਬਹਿਸ ਛਿੜ ਗਈ ਹੈ। ਫਿਲਮ ਅਭਿਨੇਤਾ ਪ੍ਰਕਾਸ਼ ਰਾਜ ਨੇ ਲਿਖਿਆ, 'ਸੁਪਰੀਮ ਜੋਕਰ ਪਾਰਟੀ ਦੇ ਜੋਕਰ। ਇਹ ਕਿੰਨਾ ਅਪਮਾਨਜਨਕ ਹੈ।