ਪੰਜਾਬੀ ਅਦਾਕਾਰਾ ਮੈਂਡੀ ਤੱਖਰ ਨੇ ਵਿਆਹ ਤੋਂ ਬਾਅਦ ਆਪਣੇ ਪਤੀ ਸ਼ਿਖਰ ਕੌਸ਼ਲ ਦੇ ਨਾਲ ਪਹਿਲੀ ਹੋਲੀ ਮਨਾਈ ਹੈ। ਮੈਂਡੀ ਦੀ ਉਸ ਦੇ ਪਤੀ ਨਾਲ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਇਸ ਤਸਵੀਰ ਨਵਵਿਆਹੇ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਤਸਵੀਰ ਨੂੰ ਅਦਾਕਾਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤਾ ਹੈ, ਤਸਵੀਰ 'ਚ ਉਹ ਆਪਣਾ ਚੂੜਾ ਵੀ ਫਲੌਂਟ ਕਰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਮੈਂਡੀ ਨੇ ਫਰਵਰੀ ਮਹੀਨੇ 'ਚ ਸ਼ਿਖਰ ਨਾਮ ਦੇ ਸ਼ਖਸ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸੀ। ਦੱਸ ਦਈਏ ਕਿ ਇਨ੍ਹਾਂ ਦੋਵਾਂ ਦੇ ਵਿਆਹ 'ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਵੀ ਸ਼ਾਮਲ ਹੋਏ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਮੈਂਡੀ ਪੰਜਾਬੀ ਇੰਡਸਟਰੀ ਦੀਆਂ ਟੈਲੇਂਟਡ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਕਈ ਪੰਜਾਬੀ ਫਿਲਮਾਂ 'ਚ ਦਮਦਾਰ ਅਦਾਕਾਰੀ ਕਰਦੀ ਨਜ਼ਰ ਆਈ ਹੈ। ਇਸ ਤੋਂ ਇਲਾਵਾ ਮੈਂਡੀ ਹਮੇਸ਼ਾ ਆਪਣੇ ਵਧੇ ਹੋਏ ਭਾਰ ਨੂੰ ਲੈਕੇ ਟਰੋਲ ਕਰਨ ਵਾਲਿਆਂ ਦੇ ਨਿਸ਼ਾਨੇ 'ਤੇ ਵੀ ਰਹਿੰਦੀ ਹੈ।