'ਬਲੈਕੀਆ 2' ਦੇ ਸਟਾਰਜ਼ ਦੇਵ ਖਰੌੜ ਤੇ ਜਪਜੀ ਖਹਿਰਾ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਪਹੁੰਚੀ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਵਧੀਆ ਓਪਨਿੰਗ ਲਈ ਵਾਹਿਗੁਰੂ ਦਾ ਸ਼ੁਕਰਾਨਾ ਤਾਂ ਕੀਤਾ ਹੀ, ਨਾਲ ਹੀ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਦੇਵ ਖਰੌੜ ਤੇ ਜਪਜੀ ਖਹਿਰਾ ਨੂੰ ਸ੍ਰੀ ਦਰਬਾਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦਰਮਿਆਨ ਜਪਜੀ ਖਹਿਰਾ ਨੇ ਮਸਟਰਡ ਕਲਰ ਦਾ ਪੰਜਾਬੀ ਸੂਟ ਪਹਿਿਨਿਆ ਹੋਇਆ ਸੀ ਅਤੇ ਸਿਰ 'ਤੇ ਚੁੰਨੀ ਲਈ ਹੋਈ ਸੀ। ਉਹ ਆਪਣੀ ਇਸ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਅਦਾਕਾਰਾ ਨੇ ਆਪਣਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤਾ ਹੈ।