ਪੰਜਾਬੀ ਗਾਇਕ ਨਿੰਜਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਗਾਇਕ ਦੇ ਘਰ ਇੱਕ ਵਾਰ ਫਿਰ ਤੋਂ ਖੁਸ਼ੀਆਂ ਆਈਆਂ ਹਨ।



ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਦੂਜੀ ਵਾਰ ਪੁੱਤਰ ਨੂੰ ਜਨਮ ਦਿੱਤਾ ਹੈ।



ਇਸ ਦੀ ਜਾਣਕਾਰੀ ਗਾਇਕ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।



ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਨਾਲ ਹੀ ਪੁੱਤਰ ਦੇ ਨਾਮ ਦਾ ਵੀ ਖੁਲਾਸਾ ਕੀਤਾ ਹੈ।



ਗਾਇਕ ਨੇ ਬੇਟੇ ਦਾ ਨਾਮ ਓਂਕਾਰ ਸਿੰਘ ਰੱਖਿਆ ਹੈ।



ਇਹ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।



ਕਾਬਿਲੇਗ਼ੌਰ ਹੈ ਕਿ ਦੋ ਸਾਲ ਪਹਿਲਾਂ ਨਿੰਜਾ ਦੇ ਪਹਿਲੇ ਪੁੱਤਰ ਦਾ ਜਨਮ ਹੋਇਆ ਸੀ।



ਇਸ ਤੋਂ ਬਾਅਦ ਹੁਣ ਦੂਜੀ ਵਾਰ ਗਾਇਕ ਦੇ ਘਰ ਖੁਸ਼ੀਆਂ ਆਈਆਂ ਹਨ।



ਇਸ ਮੌਕੇ ਫੈਨਜ਼ ਦੇ ਨਾਲ ਨਾਲ ਕਈ ਪੰਜਾਬੀ ਕਲਾਕਾਰਾਂ ਨੇ ਵੀ ਗਾਇਕ ਦੀ ਪੋਸਟ 'ਤੇ ਕਮੈਂਟ ਕਰ ਵਧਾਈਆਂ ਦਿੱਤੀਆਂ ਹਨ।