ਪਰ ਭਾਰਤ ਵਿੱਚ ਇਹ 2.12 ਫੀਸਦੀ ਤੱਕ ਘੱਟ ਗਿਆ ਹੈ। ਹਾਲਾਂਕਿ, ਕੰਪਨੀ ਨੁਕਸਾਨ ਦੀ ਭਰਪਾਈ ਕਰਨ ਲਈ ਕੀਮਤ ਵਧਾਉਣਾ ਜਾਰੀ ਰੱਖ ਸਕਦੀ ਹੈ।
ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਊਦੀ ਸੀਪੀ ਦੀ ਕੀਮਤ ਪਿਛਲੇ ਦੋ ਸਾਲਾਂ ਵਿੱਚ ਲਗਭਗ 303 ਫ਼ੀਸਦੀ ਵਧਿਆ ਹੈ।
ਇਸੇ ਅਰਸੇ ਦੌਰਾਨ ਭਾਰਤ ਵਿੱਚ ਰਸੋਈ ਗੈਸ ਦੀ ਕੀਮਤ ਉਸ ਅੰਕੜੇ ਦੇ ਦਸਵੇਂ ਹਿੱਸੇ ਤੋਂ ਵੀ ਘੱਟ ਵਧੀ ਹੈ। ਪੁਰੀ ਨੇ ਕਿਹਾ ਕਿ 21 ਜੁਲਾਈ ਤੋਂ 22 ਅਗਸਤ ਦੌਰਾਨ ਸਾਰੇ ਪ੍ਰਮੁੱਖ ਅੰਤਰਰਾਸ਼ਟਰੀ ਵਪਾਰਕ ਕੇਂਦਰਾਂ 'ਤੇ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ।