ਕੀ ਹਨ ਕਿਸਾਨਾਂ ਦੀਆਂ ਮੰਗਾਂ? ਆਪਣੀਆਂ ਮੰਗਾਂ ਲਈ ਕਿਸਾਨ ਅੱਜ 13 ਫਰਵਰੀ ਨੂੰ ਦਿੱਲੀ ਵੱਲ ਰਵਾਨਾ ਹੋਏ ਹਨ ਖਾਸ ਤੌਰ ‘ਤੇ ਐਮਐਸਪੀ ਦੀ ਗਾਰੰਟੀ ਨੂੰ ਲੈਕੇ ਕਾਨੂੰਨ ਬਣਾਉਣਾ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਹੈ ਦੂਜੀ ਮੰਗ ਹੈ ਕਿ ਕਿਸਾਨਾਂ ਵਿਰੁੱਧ ਦਰਜ ਮੁਕੱਦਮੇ ਵਾਪਸ ਲਏ ਜਾਣ ਤੀਜੀ ਮੰਗ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਿਆ ਜਾਵੇ ਕਿਸਾਨਾਂ ਦੀ ਇੱਕ ਹੋਰ ਮੰਗ ਇਹ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਪੈਂਸ਼ਨ ਮਿਲੇ ਇਸ ਤੋਂ ਇਲਾਵਾ ਕਿਸਾਨ ਚਾਹੁੰਦੇ ਹਨ ਕਿ ਸਰਕਾਰ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕਰ ਦੇਵੇ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਤੋਂ ਹਰਿਆਣਾ ਹੁੰਦਿਆਂ ਹੋਇਆਂ ਕਿਸਾਨ ਦਿੱਲੀ ਪੁੱਜਣਗੇ ਕਿਸਾਨਾਂ ਨੂੰ ਰੋਕਣ ਲਈ ਦਿੱਲੀ ਵਿੱਚ ਵੱਡੇ ਪੱਧਰ ‘ਤੇ ਇੰਤਜ਼ਾਮ ਕੀਤੇ ਗਏ ਹਨ