FIR On Mitchell Marsh: ਆਸਟਰੇਲੀਆ ਨੇ ਫਾਈਨਲ ਵਿੱਚ ਟੀਮ ਇੰਡੀਆ ਨੂੰ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ।



ਇਸ ਤੋਂ ਬਾਅਦ ਆਸਟ੍ਰੇਲੀਆ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਦੀਆਂ ਵਿਸ਼ਵ ਕੱਪ ਟਰਾਫੀ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ।



ਅਸਲ 'ਚ ਇਸ ਫੋਟੋ 'ਚ ਮਿਸ਼ੇਲ ਮਾਰਸ਼ ਵਿਸ਼ਵ ਕੱਪ ਟਰਾਫੀ ਨੂੰ ਪੈਰਾਂ ਹੇਠ ਰੱਖੀ ਨਜ਼ਰ ਆਏ। ਜਿਸ ਤੋਂ ਬਾਅਦ ਕ੍ਰਿਕੇਟ ਪ੍ਰਸ਼ੰਸਕਾਂ ਨੇ ਕਾਫੀ ਤਾੜਨਾ ਕੀਤੀ। ਪਰ ਹੁਣ ਮਿਸ਼ੇਲ ਮਾਰਸ਼ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।



ਉੱਤਰ ਪ੍ਰਦੇਸ਼ ਦੇ ਇੱਕ ਆਰਟੀਆਈ ਕਾਰਕੁਨ ਨੇ ਮਿਸ਼ੇਲ ਮਾਰਸ਼ ਖ਼ਿਲਾਫ਼ ਕੇਸ ਦਾਇਰ ਕੀਤਾ ਹੈ।



ਇਸ ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਮਿਸ਼ੇਲ ਮਾਰਸ਼ ਨੇ ਵਿਸ਼ਵ ਕੱਪ ਟਰਾਫੀ ਨੂੰ ਆਪਣੇ ਪੈਰਾਂ ਹੇਠ ਰੱਖਿਆ, ਉਸ ਨੇ ਭਾਰਤੀ ਪ੍ਰਸ਼ੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।



ਦੱਸ ਦੇਈਏ ਕਿ ਪੈਟ ਕਮਿੰਸ ਦੀ ਅਗਵਾਈ 'ਚ ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦੀ ਟਰਾਫੀ 'ਤੇ ਕਬਜ਼ਾ ਕੀਤਾ।



ਇਸ ਤੋਂ ਬਾਅਦ ਮਿਸ਼ੇਲ ਮਾਰਸ਼ ਦੀ ਹੱਥਾਂ 'ਚ ਬੀਅਰ ਅਤੇ ਪੈਰਾਂ ਹੇਠ ਵਿਸ਼ਵ ਕੱਪ ਟਰਾਫੀ ਵਾਲੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਦੇ ਨਾਲ ਹੀ ਆਸਟ੍ਰੇਲੀਆਈ ਆਲਰਾਊਂਡਰ ਦੀ ਹਰਕਤ 'ਤੇ ਪ੍ਰਸ਼ੰਸਕ ਗੁੱਸੇ 'ਚ ਹਨ।



ਜ਼ਿਕਰਯੋਗ ਹੈ ਕਿ ਵਿਸ਼ਵ ਕੱਪ ਫਾਈਨਲ 'ਚ ਟੀਮ ਇੰਡੀਆ ਨੂੰ ਆਸਟ੍ਰੇਲੀਆ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਸੀ।



ਪਰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।



ਇਸ ਤਰ੍ਹਾਂ ਭਾਰਤੀ ਟੀਮ ਦਾ ਤੀਜੀ ਵਾਰ ਵਿਸ਼ਵ ਕੱਪ ਚੈਂਪੀਅਨ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ। ਇਸ ਦੇ ਨਾਲ ਹੀ ਕੰਗਾਰੂਆਂ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦੀ ਟਰਾਫੀ ਜਿੱਤੀ।