ਜੇਲ੍ਹ ਵਿੱਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ,



ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਖਾਲਿਸਤਾਨੀ, ਲੱਖਾ ਸਿਧਾਣਾ ਸਮਤੇ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।



ਜ਼ਿਕਰ ਕਰ ਦਈਏ ਕਿ 3 ਫਰਵਰੀ ਦੇ ਧਰਨੇ ਕਰਕੇ ਲੱਖੇ ਸਿਧਾਣਾ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 18 ਬੰਦਿਆਂ 'ਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ



ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ।



ਇਸ ਦਿਨ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਹਜ਼ਾਰਾਂ ਲੋਕ ਪ੍ਰਦਰਸ਼ਨ ਕਰਨ ਲਈ ਸੰਗਰੂਰ ਪਹੁੰਚੇ ਸਨ।



ਜਿੱਥੇ ਕਿ ਉਨ੍ਹਾਂ ਦੀ ਪੁਲਿਸ ਦੇ ਨਾਲ ਵੱਡੇ ਪੱਧਰ ਉੱਪਰ ਝੜਪ ਹੋਈ ਸੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਵੀ ਤੋੜੇ ਗਏ ਸਨ।



ਜਿਸ ਤੋਂ ਬਾਅਦ ਲੰਬਾ ਸਮਾਂ ਧਰਨਾਕਾਰੀਆਂ ਵੱਲੋਂ ਨੈਸ਼ਨਲ ਹਾਈਵੇ ਸੱਤ ਬਠਿੰਡਾ ਚੰਡੀਗੜ੍ਹ ਨੂੰ ਵੀ ਮੁਕੰਮਲ ਤੌਰ 'ਤੇ ਰੋਕਿਆ ਗਿਆ ਸੀ



ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ



ਤੁਹਾਨੂੰ ਦੱਸ ਦਈਏ ਕਿ ਭਾਨੇ ਸਿੱਧੂ ਦੇ ਉੱਪਰ ਪੁਲਿਸ ਵੱਲੋਂ ਕਾਰਵਾਈ ਕੀਤੀ ਹੋਈ ਹੈ ਅਤੇ ਉਹ ਫਿਲਹਾਲ ਪੁਲਿਸ ਹਿਰਾਸਤ ਵਿੱਚ ਹੈ



ਵਿਰੋਧ ਕਰਨ ਲਈ 3 ਫਰਵਰੀ ਨੂੰ ਸੰਗਰੂਰ ਦੇ ਵਿੱਚ ਲੱਖੇ ਸਿਧਾਣੇ ਦੀ ਅਗਵਾਈ ਅਤੇ ਭਾਨੇ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਹਜ਼ਾਰਾਂ ਲੋਕ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਖਿਲਾਫ ਸੰਗਰੂਰ ਪ੍ਰਦਰਸ਼ਨ ਕਰਨ ਲਈ ਪਹੁੰਚੇ।