ਅਮਰੀਕਾ 'ਚ ਪੰਜਾਬ ਦੀ ਧੀ ਨੇ ਬੱਲੇ-ਬੱਲੇ ਕਰਵਾਈ ਹੈ, ਜਿਸ ਨਾਲ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ।



ਗੁਰਦਾਸਪੁਰ ਦੀ ਮਨਮੀਤ ਭਗਤਾਣਾ ਨੇ ਇਹ ਵੱਡਾ ਮੁਕਾਮ ਹਾਸਲ ਕੀਤਾ ਹੈ।



ਸੋਸ਼ਲ ਮੀਡੀਆ ਉੱਤੇ ਮਨਮੀਤ ਕੌਰ ਨੂੰ ਵਧਾਈ ਵਾਲੇ ਸੁਨੇਹਾ ਦਾ ਤਾਂਤਾ ਲੱਗਿਆ ਹੋਇਆ ਹੈ।



ਮਨਮੀਤ ਭਗਤਾਣਾ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ ਬਣਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।



ਜਿਸ ਤੋਂ ਬਾਅਦ ਗੁਰਦਾਸਪੁਰ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਵਿੱਚ ਖੁਸ਼ੀ ਦਾ ਮਾਹੌਲ ਛਾਇਆ ਪਿਆ ਹੈ। ਪਰਿਵਾਰ ਵਾਲੇ ਖੁਸ਼ੀ ਵਿੱਚ ਮਿਠਾਈਆਂ ਵੰਡ ਰਹੇ ਨੇ।



ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਭੁੱਲੇਚੱਕ ਦੀ ਜੰਮਪਲ ਮਨਮੀਤ ਭਗਤਾਣਾ ਪੁੱਤਰੀ ਕੁਲਵੰਤ ਸਿੰਘ ਨੇ ਅਮਰੀਕਾ ਵਿੱਚ ਪਹਿਲੀ ਸਿੱਖ ਅਸਿਸਟੈਂਟ ਪੁਲਿਸ ਚੀਫ਼ ਬਣਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ।



1996 ਵਿੱਚ ਉਹ ਪਰਿਵਾਰ ਸਮੇਤ ਅਮਰੀਕਾ ਚੱਲ ਗਈ ਅਤੇ ਉਥੋਂ 12ਵੀਂ ਕਰਨ ਉਪਰੰਤ ਨਿਊ ਹੈਵਨ ਯੂਨੀਵਰਸਿਟੀ ਤੋਂ ਕਮਰੀਸ਼ਲ ਲਾਅ ਚੀਫ਼ ਅਤੇ ਮਾਸਟਰ ਲਾਅ ਦੀ ਡਿਗਰੀ ਪ੍ਰਾਪਤ ਕੀਤੀ।



ਫਿਰ ਸਾਲ 2008 ਵਿਚ ਮਨਮੀਤ ਪੁਲਿਸ ਫੋਰਸ 'ਚ ਭਰਤੀ ਹੋ ਗਈ।



ਉਸ ਵੱਲੋਂ ਕੀਤੀ ਸਖ਼ਤ ਮਿਹਨਤ ਸਦਕਾ, ਮਨਮੀਤ ਕੌਰ ਨੇ 24 ਮਾਰਚ 2023 ਨੂੰ ਅਮਰੀਕਾ ਵਿਚ ਅਸਿਸਟੈਂਟ ਪੁਲਿਸ ਚੀਫ਼ ਬਣਨ ਦਾ ਸੁਫ਼ਨਾ ਪੂਰਾ ਕੀਤਾ।



ਮਨਮੀਤ ਕੌਰ ਉੱਤੇ ਹਰ ਇੱਕ ਪੰਜਾਬੀ ਨੂੰ ਬਹੁਤ ਮਾਣ ਹੈ।