Weather Forecast : ਦੇਸ਼ ਦੇ 8 ਸੂਬਿਆਂ ਵਿੱਚ ਤੇਜ਼ ਬਾਰਿਸ਼ ਦੇ ਚੱਲਦੇ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਇਨ੍ਹਾਂ ਵਿੱਚ ਅਸਾਮ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ, ਤੱਟਵਰਤੀ ਗੋਆ-ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਮੀਂਹ ਦੇ ਪਾਣੀ ਵਿੱਚ ਡੁੱਬ ਗਏ।



4 ਲੋਕਾਂ ਦੀ ਗਈ ਜਾਨ : ਕਰਨਾਟਕ 'ਚ ਬਾਰਿਸ਼ ਕਾਰਨ ਹੁਣ ਤੱਕ 4 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ 154 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅਸਾਮ ਦੇ 6 ਜ਼ਿਲ੍ਹਿਆਂ ਦੇ 121 ਪਿੰਡਾਂ ਦੇ ਕਰੀਬ 22 ਹਜ਼ਾਰ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ।



ਅਗਲੇ 5 ਦਿਨਾਂ ਤੱਕ ਉੱਤਰੀ ਭਾਰਤ 'ਚ ਹੋਵੇਗੀ ਭਾਰੀ ਬਾਰਿਸ਼ : ਆਈਐਮਡੀ ਦੇ ਅਨੁਸਾਰ, ਅਗਲੇ 5 ਦਿਨਾਂ ਤੱਕ ਉੱਤਰੀ ਭਾਰਤ ਵਿੱਚ ਭਾਰੀ ਬਾਰਿਸ਼ ਹੋਵੇਗੀ।



ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 8-9 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।



ਦੱਖਣੀ ਕਸ਼ਮੀਰ 'ਚ ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਨੂੰ ਲਗਾਤਾਰ ਦੂਜੇ ਦਿਨ ਵੀ ਮੁਅੱਤਲ ਕਰ ਦਿੱਤਾ ਗਿਆ ਹੈ।



ਭਾਰੀ ਮੀਂਹ ਦੇ ਬਾਵਜੂਦ ਹੁਣ ਤੱਕ 84 ਹਜ਼ਾਰ 768 ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ।



ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਭਾਰੀ ਬਾਰਿਸ਼: ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਪੰਜਾਬ, ਹਰਿਆਣਾ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਉੜੀਸਾ , ਛੱਤੀਸਗੜ੍ਹ, ਝਾਰਖੰਡ, ਮਹਾਰਾਸ਼ਟਰ, ਗੋਆ।