ਸੂਰਿਆਕੁਮਾਰ ਯਾਦਵ ਅਤੇ ਉਨ੍ਹਾਂ ਦੀ ਪਤਨੀ ਦੇਵੀਸ਼ਾ ਸ਼ੈੱਟੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਦੋਵੇਂ ਇਕ-ਦੂਜੇ ਦੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਇੰਨਾ ਹੀ ਨਹੀਂ ਦੇਵੀਸ਼ਾ ਅਕਸਰ ਸੂਰਜ ਨੂੰ ਸਪੋਰਟ ਕਰਨ ਲਈ ਸਟੇਡੀਅਮ 'ਚ ਨਜ਼ਰ ਆਉਂਦੀ ਹੈ। ਭਾਰਤੀ ਟੀਮ ਦੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਰਿਤਿਕਾ ਕ੍ਰਿਕਟ ਦੇ ਸਭ ਤੋਂ ਵਧੀਆ ਜੋੜਿਆਂ ਵਿੱਚੋਂ ਇੱਕ ਹਨ। ਰੋਹਿਤ ਅਤੇ ਉਨ੍ਹਾਂ ਦੀ ਪਤਨੀ ਰਿਤਿਕਾ ਅਕਸਰ ਸੋਸ਼ਲ ਮੀਡੀਆ 'ਤੇ ਇਕੱਠੇ ਆਪਣੀਆਂ ਤਸਵੀਰਾਂ ਅਪਲੋਡ ਕਰਦੇ ਰਹਿੰਦੇ ਹਨ। ਰਿਤਿਕਾ ਨੂੰ ਵੀ ਅਕਸਰ ਸਟੇਡੀਅਮ 'ਚ ਰੋਹਿਤ ਨੂੰ ਚੀਅਰ ਕਰਦੇ ਦੇਖਿਆ ਜਾਂਦਾ ਹੈ। ਹਾਰਦਿਕ ਪੰਡਯਾ ਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਅਕਸਰ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਹਨ। ਫੈਨਜ਼ ਵੀ ਇਨ੍ਹਾਂ ਦੋਵਾਂ ਦੀ ਜੋੜੀ ਨੂੰ ਕਾਫੀ ਪਸੰਦ ਕਰ ਰਹੇ ਹਨ। ਪ੍ਰਸ਼ੰਸਕ ਹਮੇਸ਼ਾ ਇਸ ਜੋੜੀ ਦੀਆਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਦਾ ਇੰਤਜ਼ਾਰ ਕਰਦੇ ਹਨ। ਭਾਰਤੀ ਟੀਮ ਦੇ ਸਭ ਤੋਂ ਸਫਲ ਕਪਤਾਨ ਅਤੇ ਆਈਸੀਸੀ ਦੇ ਤਿੰਨੋਂ ਟੂਰਨਾਮੈਂਟਾਂ ਦੇ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕ ਪੂਰੀ ਦੁਨੀਆ ਵਿੱਚ ਭਰੇ ਹੋਏ ਹਨ। ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਦੀ ਜੋੜੀ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ। ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦੀ ਜੋੜੀ ਕ੍ਰਿਕਟ ਪ੍ਰਸ਼ੰਸਕਾਂ ਵਿੱਚ ਕਾਫੀ ਮਸ਼ਹੂਰ ਹੈ। ਵਿਰਾਟ ਅਤੇ ਅਨੁਸ਼ਕਾ ਅਕਸਰ ਸੋਸ਼ਲ ਮੀਡੀਆ 'ਤੇ ਇਕ-ਦੂਜੇ ਦੀਆਂ ਤਸਵੀਰਾਂ ਅਪਲੋਡ ਕਰਦੇ ਰਹਿੰਦੇ ਹਨ। ਪ੍ਰਸ਼ੰਸਕ ਵੀ ਇਸ ਜੋੜੀ ਨੂੰ ਖੂਬ ਪਿਆਰ ਦੇ ਰਹੇ ਹਨ।