Adani Group ਦੇ ਮਾਲਕ Gautam Adani ਨੇ ਦੇਸ਼ ਦੇ ਦਿੱਗਜ ਕਾਰੋਬਾਰੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਦੇ ਹੋਏ ਇੱਕ ਵਾਰ ਫਿਰ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਤਾਜ ਆਪਣੇ ਸਿਰ ਲੈ ਲਿਆ ਹੈ।



ਪਿਛਲੇ ਕੁਝ ਦਿਨਾਂ 'ਚ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਹੋਏ ਜ਼ਬਰਦਸਤ ਵਾਧੇ ਕਾਰਨ ਗੌਤਮ ਅਡਾਨੀ ਦੀ ਨੈੱਟਵਰਥ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ।



ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ (Bloomberg Billionaires Index) ਦੇ ਮੁਤਾਬਕ ਗੌਤਮ ਅਡਾਨੀ ਦੁਨੀਆ ਦੇ ਅਰਬਪਤੀਆਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਕੇ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ।



ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ ਦੇ ਅਨੁਸਾਰ, ਗੌਤਮ ਅਡਾਨੀ ਦੀ ਕੁੱਲ ਜਾਇਦਾਦ ਪਿਛਲੇ 24 ਘੰਟਿਆਂ ਵਿੱਚ ਬਹੁਤ ਵਧੀ ਹੈ ਅਤੇ ਇਹ 7.6 ਬਿਲੀਅਨ ਡਾਲਰ ਵਧ ਕੇ 97.6 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ।



ਜਦੋਂ ਕਿ ਮੁਕੇਸ਼ ਅੰਬਾਨੀ ਦੀ ਸੰਪਤੀ 97 ਅਰਬ ਡਾਲਰ ਹੈ। ਪਿਛਲੇ 24 ਘੰਟਿਆਂ ਵਿੱਚ ਉਸਦੀ ਕੁੱਲ ਜਾਇਦਾਦ ਵਿੱਚ 764 ਮਿਲੀਅਨ ਡਾਲਰ ਦਾ ਵਾਧਾ ਹੋਇਆ ਹੈ।



ਗੌਤਮ ਅਡਾਨੀ ਵੀਰਵਾਰ ਨੂੰ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ 14ਵੇਂ ਸਥਾਨ 'ਤੇ ਸਨ।



ਇਸ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਜ਼ਬਰਦਸਤ ਵਾਧੇ ਕਾਰਨ ਉਹ ਸ਼ੁੱਕਰਵਾਰ ਨੂੰ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਕੇ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ ਤੇ ਇਸ ਦੇ ਨਾਲ ਹੀ ਉਹ ਏਸ਼ੀਆ ਤੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ।



ਹਿੰਡਨਬਰਗ ਮਾਮਲੇ 'ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਡਾਨੀ ਗਰੁੱਪ ਦੀ ਕੰਪਨੀ ਦੇ ਸ਼ੇਅਰਾਂ 'ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ।



ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਦੋ ਦਿਨ ਦਾ ਵਾਧਾ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ। ਅਡਾਨੀ ਪੋਰਟ (Adani Port), ACC Cement ਆਦਿ ਕੰਪਨੀਆਂ ਦੇ ਸ਼ੇਅਰਾਂ 'ਚ ਅਜੇ ਵੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ।