ਵਧਦੇ ਪ੍ਰਦੂਸ਼ਣ ਦਾ ਅਸਰ ਜ਼ਿਆਦਾਤਰ ਬੱਚਿਆਂ ਤੇ ਬਜ਼ੁਰਗਾਂ ਉੱਤੇ ਹੁੰਦਾ ਹੈ। ਪ੍ਰਦੂਸ਼ਣ ਦਾ ਬੱਚਿਆਂ ਦੇ ਫੇਫੜਿਆਂ, ਦਿਮਾਗ਼ ਤੇ ਦਿਲ ਉੱਤੇ ਬੁਰਾ ਅਸਰ ਪੈਂਦਾ ਹੈ। ਇਸ ਦੇ ਨਾਲ ਬੱਚਿਆਂ ਵਿੱਚ ਅਸਥਮਾ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਵਧਦੇ ਪ੍ਰਦੂਸ਼ਣ ਦੀ ਵਜ੍ਹਾ ਕਰਕੇ ਬੱਚਿਆਂ ਦੀ ਇਮੂਨਿਟੀ ਕਮਜ਼ੋਰ ਹੋ ਰਹੀ ਹੈ। ਇਸ ਦੇ ਨਾਲ ਹੀ ਨਿਮੋਨੀਆ ਤੇ ਸਾਹ ਨਾਲ ਜੁੜੀਆਂ ਦਿੱਕਤਾਂ ਹੋ ਸਕਦੀਆਂ ਹਨ। ਜੋ ਬੱਚੇ ਗਰਭਅਵਸਥਾ ਦੌਰਾਨ ਪ੍ਰਦੂਸ਼ਣ ਵਾਲੇ ਵਾਤਾਵਰਨ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਗ੍ਰੋਥ ਵਿੱਚ ਦੇਰੀ ਹੋ ਸਕਦੀ ਹੈ ਤੇ ਉਨ੍ਹਾਂ ਦੀ ਮਾਨਸਿਕ ਹਾਲਤ ਵੀ ਪ੍ਰਭਾਵਿਤ ਹੋ ਸਕਦੀ ਹੈ। ਪ੍ਰਦੂਸ਼ਣ ਫੇਫੜਿਆਂ ਨੂੰ ਕਮਜ਼ੋਰ ਬਣਾਉਂਦਾ ਹੈ ਜਿਸ ਨਾਲ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਜੇ ਬੱਚੇ ਬਾਹਰ ਜਾ ਰਹੇ ਨੇ ਤਾਂ ਮਾਸਕ ਲਾਓ ਤੇ ਅੱਖਾਂ ਉੱਤੇ ਐਨਕਾ ਲਾ ਕੇ ਰੱਖੋ