ਅੰਤਰਰਾਸ਼ਟਰੀ ਮਹਿਲਾ ਦਿਵਸ ਕਿਉਂ ਮਨਾਇਆ ਜਾਂਦਾ ਹੈ? ਇਹ ਕਦੋਂ ਮਨਾਇਆ ਜਾਂਦਾ ਹੈ? ਕੀ ਇਹ ਕੋਈ ਜਸ਼ਨ ਹੈ? ਜਾਂ ਇਹ ਵਿਰੋਧ ਦਾ ਪ੍ਰਤੀਕ ਹੈ?

ਪਿਛਲੀ ਇੱਕ ਸਦੀ ਤੋਂ ਵੱਧ ਸਮੇਂ ਤੋਂ ਪੂਰੀ ਦੁਨੀਆ ਵਿੱਚ ਲੋਕ 8 ਮਾਰਚ ਨੂੰ ਔਰਤਾਂ ਲਈ ਇੱਕ ਵਿਸ਼ੇਸ਼ ਦਿਨ ਵਜੋਂ ਮਨਾਉਂਦੇ ਆ ਰਹੇ ਹਨ।



1910 ਵਿੱਚ ਕਲਾਰਾ ਜੇਟਕਿਨ ਨਾਂ ਦੀ ਔਰਤ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਨੀਂਹ ਰੱਖੀ ਸੀ।

ਅੰਤਰਰਾਸ਼ਟਰੀ ਮਹਿਲਾ ਦਿਵਸ ਜਾਂ ਮਹਿਲਾ ਦਿਵਸ, ਮਜ਼ਦੂਰਾਂ ਦੇ ਅੰਦੋਲਨ ਤੋਂ ਉਤਪੰਨ ਹੋਇਆ ਦਿਨ ਹੈ, ਜਿਸ ਨੂੰ ਬਾਅਦ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਇੱਕ ਸਾਲਾਨਾ ਜਸ਼ਨ ਵਜੋਂ ਮਾਨਤਾ ਦੇ ਦਿੱਤੀ ਗਈ।



ਇਸ ਦਿਨ ਨੂੰ ਖਾਸ ਬਣਾਉਣ ਦੀ ਸ਼ੁਰੂਆਤ ਅੱਜ ਤੋਂ 115 ਸਾਲ ਪਹਿਲਾਂ ਭਾਵ 1908 'ਚ ਹੋਈ ਸੀ, ਜਦੋਂ ਨਿਊਯਾਰਕ ਸ਼ਹਿਰ 'ਚ ਲਗਭਗ ਪੰਦਰਾਂ ਹਜ਼ਾਰ ਔਰਤਾਂ ਨੇ ਇੱਕ ਪਰੇਡ ਕੱਢੀ ਸੀ।

ਉਨ੍ਹਾਂ ਦੀ ਮੰਗ ਸੀ ਕਿ ਔਰਤਾਂ ਦੇ ਕੰਮ ਦੇ ਘੰਟੇ ਘਟਾਏ ਜਾਣ, ਤਨਖਾਹਾਂ ਚੰਗੀਆਂ ਹੋਣ ਅਤੇ ਔਰਤਾਂ ਨੂੰ ਵੀ ਵੋਟ ਦਾ ਅਧਿਕਾਰ ਮਿਲਣਾ ਚਾਹੀਦਾ ਹੈ।

ਇੱਕ ਸਾਲ ਬਾਅਦ, ਅਮਰੀਕਾ ਦੀ ਸੋਸ਼ਲਿਸਟ ਪਾਰਟੀ ਨੇ ਪਹਿਲਾ ਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ।



ਇਸ ਨੂੰ ਅੰਤਰਰਾਸ਼ਟਰੀ ਬਣਾਉਣ ਦਾ ਵਿਚਾਰ ਸਭ ਤੋਂ ਪਹਿਲਾਂ ਕਲਾਰਾ ਜ਼ੇਟਕਿਨ ਨਾਂ ਦੀ ਔਰਤ ਦੇ ਦਿਮਾਗ ਵਿੱਚ ਆਇਆ ਸੀ।



1910 ਵਿੱਚ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਵਿੱਚ ਕੰਮਕਾਜੀ ਔਰਤਾਂ ਦੀ ਅੰਤਰਰਾਸ਼ਟਰੀ ਸੰਮੇਲਨ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦਾ ਸੁਝਾਅ ਦਿੱਤਾ ਸੀ।

ਪਹਿਲਾ ਅੰਤਰਰਾਸ਼ਟਰੀ ਮਹਿਲਾ ਦਿਵਸ 1911 ਵਿੱਚ ਆਸਟਰੀਆ, ਡੈਨਮਾਰਕ, ਜਰਮਨੀ ਅਤੇ ਸਵਿਟਜ਼ਰਲੈਂਡ ਵਿੱਚ ਮਨਾਇਆ ਗਿਆ ਸੀ।

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਰਸਮੀ ਤੌਰ 'ਤੇ 1975 ਵਿੱਚ ਮਾਨਤਾ ਦਿੱਤੀ ਗਈ ਸੀ ਜਦੋਂ ਸੰਯੁਕਤ ਰਾਸ਼ਟਰ ਨੇ ਵੀ ਇਸ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਸੀ।



ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਜ, ਸਿਆਸਤ ਅਤੇ ਆਰਥਿਕ ਖੇਤਰ ਵਿੱਚ ਔਰਤਾਂ ਦੀ ਤਰੱਕੀ ਦਾ ਜਸ਼ਨ ਮਨਾਉਣ ਦਾ ਦਿਨ ਬਣ ਚੁੱਕਿਆ ਹੈ।