ਅਕਸਰ ਅਦਰਕ ਦੀ ਚਾਹ ਜਾਂ ਅਦਰਕ ਦਾ ਕਾੜ੍ਹਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਅਦਰਕ ਦੀ ਵਰਤੋਂ ਆਯੁਰਵੇਦ ਵਿੱਚ ਦਵਾਈ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਅਦਰਕ ਵਿੱਚ ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ, ਆਇਰਨ, ਜ਼ਿੰਕ, ਕਾਪਰ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਅਦਰਕ ਨਾ ਸਿਰਫ ਖਾਂਸੀ ਅਤੇ ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਫਾਇਦੇਮੰਦ ਹੁੰਦਾ ਹੈ, ਸਗੋਂ ਕਈ ਵੱਡੀਆਂ ਬਿਮਾਰੀਆਂ ਤੋਂ ਵੀ ਰਾਹਤ ਦਿੰਦਾ ਹੈ। ਅਦਰਕ ਵਿੱਚ ਜਿੰਜਰੋਲ ਨਾਮਕ ਇੱਕ ਮਿਸ਼ਰਣ ਪਾਇਆ ਜਾਂਦਾ ਹੈ ਜੋ ਪੇਟ ਲਈ ਰਾਮਬਾਣ ਹੈ। ਪੇਟ ਨਾਲ ਸਬੰਧਤ ਬਿਮਾਰੀਆਂ ਜਿਵੇਂ ਗੈਸ, ਐਸੀਡਿਟੀ, ਪੇਟ ਫੁੱਲਣਾ ਆਦਿ ਤੋਂ ਰਾਹਤ ਪਾਉਣ ਲਈ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਅਦਰਕ 'ਚ ਭਰਪੂਰ ਮਾਤਰਾ ਵਿੱਚ ਪੋਸ਼ਕ ਤੱਤ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਇਸ ਕਾਰਨ ਖਾਂਸੀ, ਜ਼ੁਕਾਮ, ਨੱਕ ਬੰਦ ਅਤੇ ਗਲੇ ਦੀ ਖਰਾਸ਼ ਤੋਂ ਛੁਟਕਾਰਾ ਪਾਉਣ ਲਈ ਅਦਰਕ ਦੀ ਵਰਤੋਂ ਲਾਭਕਾਰੀ ਸਾਬਿਤ ਹੁੰਦੀ ਹੈ। ਅਦਰਕ 'ਚ ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟਸ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ ਜੋ ਸਰੀਰ 'ਚ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਕਾਫੀ ਮਦਦ ਕਰਦੀ ਹੈ। ਅਦਰਕ ਵਿੱਚ ਐਂਟੀ-ਇੰਫਲੇਮੇਟਰੀ, ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ ਜੋ ਭਾਰ ਘਟਾਉਣ ਲਈ ਫਾਇਦੇਮੰਦ ਸਾਬਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਕੈਲੋਰੀ ਬਹੁਤ ਜਲਦੀ ਬਰਨ ਹੁੰਦੀ ਹੈ। ਜੇਕਰ ਤੁਸੀਂ ਵਜ਼ਨ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਅਦਰਕ ਨੂੰ ਆਪਣੀ ਡਾਇਟ ਦੇ ਵਿੱਚ ਸ਼ਾਮਿਲ ਕਰੋ। ਅਦਰਕ 'ਚ ਵਿਟਾਮਿਨ, ਮਿਨਰਲਸ ਅਤੇ ਅਮੀਨੋ ਐਸਿਡ ਪਾਏ ਜਾਂਦੇ ਹਨ ਜੋ ਸਰੀਰ ਦੇ ਖੂਨ ਸੰਚਾਰ ਨੂੰ ਠੀਕ ਰੱਖਣ 'ਚ ਮਦਦ ਕਰਦੇ ਹਨ। ਅਦਰਕ ਖਾਣ ਨਾਲ ਹਾਰਟ ਅਟੈਕ ਅਤੇ ਹਾਰਟ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ।