ਗਿੱਪੀ ਗਰੇਵਾਲ ਦਾ ਜਨਮ 2 ਜਨਵਰੀ 1983 ਨੂੰ ਹੋਇਆ ਸੀ। ਅੱਜ ਉਹ ਆਪਣਾ 39ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਅਸੀਂ ਤੁਹਾਨੂੰ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ ਦੱਸਣ ਜਾ ਰਹੇ ਹਾਂ।



ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ `ਤੇ ਪੰਜਾਬੀ ਇੰਡਸਟਰੀ `ਚ ਨਹੀਂ, ਸਗੋਂ ਬਾਲੀਵੁੱਡ `ਚ ਵੀ ਨਾਂ ਕਮਾਇਆ ਹੈ।



ਪਰ ਕੀ ਤੁਸੀਂ ਜਾਣਦੇ ਹੋ ਕਿ ਗਿੱਪੀ ਗਰੇਵਾਲ ਅੱਜ ਜਿਸ ਮੁਕਾਮ ਤੇ ਹਨ, ਉੱਥੇ ਪਹੁੰਚਣ ਲਈ ਉਨ੍ਹਾਂ ਨੇ ਜੀ-ਤੋੜ ਮਹਿਨਤ ਕੀਤੀ ਹੈ।



ਇੱਕ ਇੰਟਰਵਿਊ `ਚ ਗਿੱਪੀ ਗਰੇਵਾਲ ਨੇ ਆਪਣੀ ਸਫ਼ਲਤਾ ਦੀ ਕਹਾਣੀ ਦੱਸੀ ਸੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਆਪਣੀ ਪਹਿਲੀ ਐਲਬਮ ਕੱਢਣ ਲਈ ਸੰਘਰਸ਼ ਕਰਨਾ ਪਿਆ ਸੀ



ਇਸ ਵਿੱਚ ਉਨ੍ਹਾਂ ਦੀ ਪਤਨੀ ਰਵਨੀਤ ਨੇ ਵੀ ਉਨ੍ਹਾਂ ਦਾ ਸਾਥ ਦਿਤਾ ਸੀ। ਸੰਘਰਸ਼ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਗੱਡੀਆਂ ਧੋਤੀਆਂ।



ਸਕਿਓਰਿਟੀ ਗਾਰਡ ਦੀ ਨੌਕਰੀ ਕੀਤੀ। ਇੱਥੋਂ ਤੱਕ ਕਿ ਕੈਨੇਡਾ 'ਚ ਲੋਕਾਂ ਦੇ ਘਰ ਟੌਇਲਟ ਵੀ ਸਾਫ ਕੀਤੀ। ਕੈਨੇਡਾ ਜਾ ਕੇ ਇੱਕ ਰੈਸਟੋਰੈਂਟ ਵਿੱਚ ਵੇਟਰ ਬਣੇ।



ਗਿੱਪੀ ਗਰੇਵਾਲ ਦੀ ਪਤਨੀ ਨਾਲ ਮੁਲਾਕਾਤ ਕੈਨੇਡਾ ;ਚ ਹੀ ਹੋਈ ਸੀ। ਉਹ ਇੱਕ ਮਹੀਨੇ `ਚ 700-800 ਕੈਨੇਡੀਅਨ ਡਾਲਰ ਦੀ ਕਮਾਈ ਕਰ ਲੈਂਦੇ ਸੀ। ਪਰ ਉਹ ਹਮੇਸ਼ਾ ਤੋਂ ਸਿੰਗਰ ਬਣਨਾ ਚਾਹੁੰਦੇ ਸੀ।



ਗਿੱਪੀ ਨੇ ਅੱਗੇ ਦੱਸਿਆ ਕਿ ਉਹ ਘਰੋਂ ਪੈਸੇ ਨਹੀਂ ਮੰਗ ਸਕਦੇ ਸੀ। ਇਸ ਕਰਕੇ ਉਨ੍ਹਾਂ ਨੂੰ ਸਭ ਖੁਦ ਕਰਨਾ ਪਿਆ। ਪਹਿਲੀ ਐਲਬਮ ਲਈ ਪੈਸੇ ਜੋੜਨ ਦੀ ਖਾਤਰ ਗਿੱਪੀ ਤੇ ਉਨ੍ਹਾਂ ਦੀ ਪਤਨੀ ਨੇ 3 ਨੌਕਰੀਆਂ ਕੀਤੀਆਂ



ਗਿੱਪੀ ਫ਼ੈਕਟਰੀ `ਚ ਇੱਟਾਂ ਤੇ ਮਾਰਬਲ ਦੇ ਪੱਥਰ ਬਣਾਉਣ ਦਾ ਕੰਮ ਕਰਦੇ ਸੀ। 8 ਘੰਟੇ ਦੀ ਇਹ ਨੌਕਰੀ ਉਨ੍ਹਾਂ ਨੂੰ ਬੁਰੀ ਤਰ੍ਹਾਂ ਥਕਾ ਦਿੰਦੀ ਸੀ। ਦੂਜੇ ਪਾਸੇ ਰਵਨੀਤ ਗਰੇਵਾਲ ਹੋਟਲ `ਚ ਸਫ਼ਾਈ ਤੇ ਭਾਂਡੇ ਮਾਂਜਣ ਦਾ ਕੰਮ ਕਰਦੀ ਸੀ।



ਗਿੱਪੀ ਅੱਗੇ ਆਪਣੀ ਵਾਈਫ਼ ਰਵਨੀਤ ਕੌਰ ਦੀ ਤਾਰੀਫ਼ ਕਰਦਿਆਂ ਕਹਿੰਦੇ ਹਨ ਕਿ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਦੇ ਸੰਘਰਸ਼ `ਚ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ। ਜੇ ਉਹ ਨਾ ਹੁੰਦੀ ਤਾਂ ਸ਼ਾਇਦ ਉਹ ਇਹ ਮੁਕਾਮ ਕਦੇ ਹਾਸਲ ਨਹੀਂ ਕਰ ਸਕਦੇ ਸੀ।