ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਸਣੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ, ਅਤੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਦੀਆਂ ਤਸਵੀਰਾਂ ਤੇ ਵੀਡੀਓਜ਼ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਸ਼ੇਅਰ ਕੀਤੀਆਂ।
ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਸਣੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਉਨ੍ਹਾਂ ਦਾ ਦੁੱਖ ਵੰਡਾਇਆ
ਇਸ ਦੀਆਂ ਤਸਵੀਰਾਂ ਤੇ ਵੀਡੀਓਜ਼ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਸ਼ੇਅਰ ਕੀਤੀਆਂ
ਇਹ ਤਸਵੀਰਾਂ ਸੱਚਮੁੱਚ ਦਿਲ ਨੂੰ ਛੂਹਣ ਵਾਲੀਆਂ ਹਨ
ਗਿੱਪੀ ਗਰੇਵਾਲ ਦੇ ਪਰਿਵਾਰ ਖਾਸ ਕਰਕੇ ਬੱਚਿਆਂ ਨੂੰ ਮਿਲ ਕੇ ਮੂਸੇਵਾਲਾ ਦੇ ਮਾਪਿਆਂ ਦੇ ਚਿਹਰੇ `ਤੇ ਖੁਸ਼ੀ ਸਾਫ਼ ਝਲਕ ਰਹੀ ਹੈ
ਗੁਰਬਾਜ਼ ਗਰੇਵਾਲ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਦੇਖਦੇ ਹੋਏ
ਇਸ ਤਸਵੀਰ `ਚ ਮੂਸੇਵਾਲਾ ਦੀ ਮੰਮੀ ਨਾਲ ਗਿੱਪੀ ਗਰੇਵਾਲ ਦੇ ਬੱਚਿਆਂ ਨੂੰ ਦੇਖਿਆ ਜਾ ਸਕਦਾ ਹੈ
ਰਿਪੋਰਟ ਮੁਤਾਬਕ ਗਿੱਪੀ ਦੇ ਪਰਿਵਾਰ ਦੀ ਮੂਸੇਵਾਲਾ ਨਾਲ ਕਾਫ਼ੀ ਨੇੜਤਾ ਸੀ
ਸਿੱਧੂ ਮੂਸੇਵਾਲਾ ਦੀ ਮੌਤ ਦਾ ਗਿੱਪੀ ਗਰੇਵਾਲ ਤੇ ਉਨ੍ਹਾਂ ਦੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਸੀ
ਗਿੱਪੀ ਗਰੇਵਾਲ ਨੇ ਇੱਕ ਇੰਟਰਵਿਊ `ਚ ਕਿਹਾ ਸੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਮੂਸੇਵਾਲਾ ਦੇ ਗਾਣੇ ਕਾਫ਼ੀ ਪਸੰਦ ਹਨ
ਇਸ ਤੋਂ ਬਾਅਦ ਗਿੱਪੀ ਗਰੇਵਾਲ ਦਾ ਪਰਿਵਾਰ ਸਣੇ ਸਿੱਧੂ ਦੇ ਮਾਪਿਆਂ ਨੂੰ ਮਿਲਣਾ ਤਾਂ ਬਣਦਾ ਸੀ