ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਕਸਰ ਹੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਜਲਦ ਹੀ ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਜਾ ਰਹੀ ਹੈ। ਗਿੱਪੀ ਦੇ ਨਾਲ ਨਾਲ ਫਿਲਮ ਦੀ ਪੂਰੀ ਸਟਾਰ ਕਾਸਟ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ। ਇਸ ਦਰਮਿਆਨ ਗਿੱਪੀ ਗਰੇਵਾਲ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਗਿੱਪੀ ਰਵਨੀਤ ਦਾ ਹੱਥ ਫੜੇ ਨਜ਼ਰ ਆ ਰਹੀ ਹੈ। ਵੀਡੀਓ 'ਚ ਰਵਨੀਤ ਕੌਰ ਹਮੇਸ਼ਾ ਦੀ ਤਰ੍ਹਾਂ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਖੂਬ ਪਸੰਦ ਆ ਰਹੀ ਹੈ। ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਲਈ ਤਿਆਰ ਹੈ। ਫਿਲਮ 'ਚ ਗਿੱਪੀ ਗਰੇਵਾਲ ਸੋਨਮ ਬਾਜਵਾ ਦੇ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ, ਜਦਕਿ ਬਿਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਪਤੀ ਪਤਨੀ ਦੇ ਕਿਰਦਾਰ ਨਿਭਾ ਰਹੇ ਹਨ ।