ਗਿੱਪੀ ਗਰੇਵਾਲ (Gippy Grewal) ਵੱਡੇ ਪਰਦੇ `ਤੇ ਜਲਦ ਹੀ ਆਪਣੇ ਪੁੱਤਰ ਸ਼ਿੰਦਾ ਗਰੇਵਾਲ (Shinda Grewal) ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ

ਜੀ ਹਾਂ, ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਖੁਦ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਐਲਾਨ ਕੀਤਾ ਹੈ

ਗਿੱਪੀ ਗਰੇਵਾਲ ਨੇ ਫ਼ਿਲਮ ਦਾ ਫ਼ਰਸਟ ਲੁੱਕ ਯਾਨਿ ਪਹਿਲੀ ਝਲਕ (ਪੋਸਟਰ) ਰਿਲੀਜ਼ ਕਰਕੇ ਇਸ ਬਾਰੇ ਜਾਣਕਾਰੀ ਦਿਤੀ ਹੈ

ਇਹ ਫ਼ਿਲਮ ਹੈ `ਸ਼ਿੰਦਾ ਸ਼ਿੰਦਾ ਨੋ ਪਾਪਾ`। ਇਸ ਫ਼ਿਲਮ `ਚ ਗਰੇਵਾਲ ਪਿਓ ਪੁੱਤਰ ਦੀ ਜ਼ਬਰਦਸਤ ਕਾਮਿਕ ਟਾਈਮਿੰਗ ਦੇਖਣ ਨੂੰ ਮਿਲੇਗੀ

ਇਹ ਫ਼ਿਲਮ ਅਗਲੇ ਸਾਲ ਯਾਨਿ 2023 `ਚ ਵਿਸਾਖੀ ਦੇ ਮੌਕੇ 14 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ

ਦਸ ਦਈਏ ਕਿ ਇਹ ਫ਼ਿਲਮ ਗਿੱਪੀ ਗਰੇਵਾਲ ਦੇ ਆਪਣੇ ਪ੍ਰੋਡਕਸ਼ਨ ਹਾਊਸ ਹੰਬਲ ਮੋਸ਼ਨ ਪਿਕਚਰਜ਼ ਤੇ ਯੂਡਲੀ ਫ਼ਿਲਮਜ਼ ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਹੈ

ਫ਼ਿਲਮ ’ਚ ਗਿੱਪੀ ਗਰੇਵਾਲ ਆਪਣੇ ਪੁੱਤਰ ਸ਼ਿੰਦਾ ਗਰੇਵਾਲ ਨਾਲ ਮੁੱਖ ਭੂਮਿਕਾ ’ਚ ਨਜ਼ਰ ਆਉਣਗੇ

ਇਹ ਪਹਿਲੀ ਵਾਰ ਹੈ ਜਦੋਂ ਅਸੀਂ ਪਿਓ-ਪੁੱਤ ਦੀ ਜੋੜੀ ਨੂੰ ਸਕ੍ਰੀਨ ’ਤੇ ਇਕੱਠੇ ਦੇਖਾਂਗੇ

ਦੱਸ ਦਈਏ ਕਿ ਇਹ ਫ਼ਿਲਮ ਅਮਰਪ੍ਰੀਤ ਜੀਐਸ ਛਾਬੜਾ ਨੇ ਡਾਇਰੈਕਟ ਕੀਤੀ ਹੈ

ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਹ ਫ਼ਿਲਮ 14 ਅਪ੍ਰੈਲ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਵੇਗੀ।