Gurnam Bhullar- Tania Lekh 2 Announcement: ਪੰਜਾਬੀ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਨਾਲ ਤਾਨੀਆ ਦੀ ਜੋੜੀ ਨੂੰ ਫਿਲਮ ਲੇਖ ਵਿੱਚ ਬੇਹੱਦ ਪਸੰਦ ਕੀਤਾ ਗਿਆ। ਇਸ ਰੋਮਾਂਟਿਕ ਡ੍ਰਾਮਾ ਫਿਲਮ ਨੇ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਵਿਚਾਲੇ ਗੁਰਨਾਮ ਅਤੇ ਤਾਨੀਆ ਦੇ ਪ੍ਰਸ਼ੰਸਕਾਂ ਲਈ ਅਸੀ ਵੱਡੀ ਖਬਰ ਲੈ ਕੇ ਆਏ ਹਾਂ। ਦੱਸ ਦੇਈਏ ਕਿ ਬਹੁਤ ਜਲਦ ਫੈਨਜ਼ ਨੂੰ ਫਿਲਮ ਲੇਖ ਦਾ ਦੂਜਾ ਭਾਗ ਯਾਨਿ ਲੇਖ 2 ਦੇਖਣ ਨੂੰ ਮਿਲੇਗੀ। ਇਸਦਾ ਐਲਾਨ ਖੁਦ ਫਿਲਮ ਦੀ ਸਟਾਰ ਕਾਸਟ ਵੱਲੋਂ ਕੀਤਾ ਗਿਆ ਹੈ। ਦਰਅਸਲ, ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰ ਇਸਦਾ ਐਲਾਨ ਕੀਤਾ। ਉਨ੍ਹਾਂ ਪੋਸਟ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਲੇਖ 2 ਬਣੇਗੀ, ਵਾਅਦਾ ਰਿਹਾ...ਤੁਸੀ ਵੀ ਵੇਖੋ ਇਹ Punjabi Grooves ਉੱਪਰ ਸਾਂਝੀ ਕੀਤੀ ਗਈ ਇਹ ਪੋਸਟ। ਹਾਲਾਂਕਿ ਇਸ ਰੋਮਾਂਟਿਕ ਡ੍ਰਾਮਾ ਫਿਲਮ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਇਸ ਫਿਲਮ ਬਾਰੇ ਹੋਰ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦੇਈਏ ਕਿ ਗੁਰਨਾਮ ਭੁੱਲਰ ਬਤੌਰ ਨਿਰਦੇਸ਼ਕ ਵੀ ਪੰਜਾਬੀ ਸਿਨੇਮਾ ਵਿੱਚ ਆਪਣੀ ਸ਼ੂਰੁਆਤ ਕਰਨ ਜਾ ਰਹੇ ਹਨ। ਉਨ੍ਹਾਂ ਵੱਲੋਂ ਆਪਣੀ ਤਸਵੀਰ ਸ਼ੇਅਰ ਕਰ ਇਸਦਾ ਐਲਾਨ ਕੀਤਾ ਗਿਆ ਸੀ। ਦਰਅਸਲ, ਪੰਜਾਬੀ ਗਾਇਕ ਨੇ ਆਪਣਾ ਨਵਾਂ ਗੀਤ ਪਿਆਰ ਜਿਹਾ ਜਤਾਉਣ ਵਾਲਾ ਨੂੰ ਖੁਦ ਨਿਰਦੇਸ਼ਿਤ ਕੀਤਾ ਹੈ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਅਦਾਕਾਰਾ ਤਾਨੀਆ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਉਹ ਫਿਲਮ ਗੋਡੇ ਗੋਡੇ ਚਾਅ ਵਿੱਚ ਦਿਖਾਈ ਦਿੱਤੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਇਸ ਫਿਲਮ ਵਿੱਚ ਸੋਨਮ ਬਾਜਵਾ ਸਣੇ ਹੋਰ ਕਈ ਸਿਤਾਰੇ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ ਸੀ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਖੂਬ ਪਿਆਰ ਮਿਲਿਆ।