Gurpreet Ghuggi Injured: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ 'ਇੱਟਾਂ ਦਾ ਘਰ' ਦੀ ਸ਼ੂਟਿੰਗ ਦੇ ਚੱਲਦੇ ਵਿਅਸਤ ਚੱਲ ਰਹੇ ਹਨ। ਇਸ ਵਿਚਾਲੇ ਫਿਲਮ ਦੇ ਸੈੱਟ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਫਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਗੁਰਪ੍ਰੀਤ ਘੁੱਗੀ ਨੂੰ ਡੂੰਘੀ ਸੱਟ ਲੱਗੀ ਹੈ। ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ਼ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਚਿੰਤਾ ਜ਼ਾਹਿਰ ਕਰ ਰਹੇ ਹਨ। ਦੱਸ ਦੇਈਏ ਕਿ ਇਹ ਤਸਵੀਰਾਂ Punjabi Grooves ਇੰਸਟਾਗ੍ਰਾਮ ਤੋਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਵੀ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੇਖ ਸਕਦੇ ਹੋ ਕਿ ਗੁਰਪ੍ਰੀਤ ਘੁੱਗੀ ਦੇ ਪੈਰ ਤੇ ਪੱਟੀ ਬੰਨ੍ਹੀ ਹੋਈ ਵਿਖਾਈ ਦੇ ਰਹੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਕਮੈਂਟ ਕਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਮੇਰੇ ਵੱਡੇ ਵੀਰ ਗੁਰਪ੍ਰੀਤ ਬਹੁਤ ਦੁੱਖ ਹੋਇਆ ਏ ਖਬਰ ਸੁਣ ਪਰਮਾਤਮਾ ਤਹਾਨੂੰ ਜਲਦ ਤੋਂ ਜਲਦ ਪਹਿਲਾ ਵਰਗੇ ਤੰਦਰੁਸਤ ਕਰਨ ❤️❤️❤️। ਬੇਅੰਤ ਦੁਵਾਵਾ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਜਲਦੀ ਠੀਕ ਹੋ ਜਾਓ ਘੁੱਗੀ ਭਾਜੀ... ਕਾਬਿਲੇਗੌਰ ਹੈ ਕਿ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰ ਫਿਲਮ ਦੀ ਜਾਣਕਾਰੀ ਦਿੱਤੀ ਸੀ। ਜਿਸ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ। ਇਹ ਫਿਲਮ 'ਇੱਟਾਂ ਦਾ ਘਰ' ਹੈ। ਇੱਟਾਂ ਦਾ ਘਰ 'ਚ ਘੁੱਗੀ ਪੰਜਾਬੀ ਮਾਡਲ ਤੇ ਅਦਾਕਾਰਾ ਨਿਸ਼ਾ ਬਾਨੋ ਤੇ ਗਾਇਕ ਅਦਾਕਾਰ ਬੱਬਲ ਰਾਏ ਦੇ ਨਾਲ ਐਕਟਿੰਗ ਕਰਦੇ ਨਜ਼ਰ ਆਉਣਗੇ। ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਘੁੱਗੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਪੋਸਟਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਡੂੰਘਾ ਪਿਆਰ ਦਿੱਤਾ ਜਾਂਦਾ ਹੈ।