ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਟਨਾ ਸਾਹਿਬ ਦੀਆਂ ਅਲੌਕਿਕ ਤਸਵੀਰਾਂ .ਰਾਜਧਾਨੀ ਪਟਨਾ 'ਚ ਕੋਰੋਨਾ ਧਮਾਕੇ ਤੋਂ ਬਾਅਦ ਬਿਹਾਰ ਸਰਕਾਰ ਨੇ ਗਾਈਡਲਾਈਨਜ਼ ਜਾਰੀਆਂ ਕੀਤੀਆਂ ਹਨ। ਮੰਦਿਰਾਂ ਨੂੰ ਬੰਦ ਕਰ ਦਿੱਤਾ ਗਿਆ ਤੇ ਸਿਰਫ਼ ਪੁਜਾਰੀ ਹੀ ਪੂਜਾ ਕਰਨਗੇ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪਟਨਾ ਸਾਹਿਬ ਦੀਆਂ ਅਲੌਕਿਕ ਤਸਵੀਰਾਂ ਤਸਵੀਰਾਂ ਸਾਹਮਣੇ ਆਈਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀ, ਨਗਰ ਕੀਰਤਨ ਅਤੇ ਹੋਰ ਸਮਾਗਮ ਰੱਦ ਕਰ ਦਿੱਤੇ ਗਏ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਅਤੇ ਬਾਲ ਲੀਲਾ ਗੁਰਦੁਆਰੇ ਨੂੰ ਖ਼ੂਬ ਸਜਾਇਆ ਗਿਆ ਹੈ। ਗੁਰਦੁਆਰੇ ਵਿੱਚ ਸਥਾਨਕ ਸ਼ਰਧਾਲੂਆਂ ਦੇ ਦਾਖਲ ਹੋਣ ਦੀ ਮਨਾਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਲਈ ਪਹਿਲਾਂ ਤੋਂ ਹੀ ਨਿਰਧਾਰਤ ਦੀਵਾਨ ਹਾਲ ਸਜਾਇਆ ਗਿਆ ਹੈ, ਜਿਸ ਵਿੱਚ ਸ਼ਰਧਾਲੂ ਸਮਾਜਕ ਦੂਰੀ ਬਣਾ ਕੇ ਗੁਰਬਾਣੀ ਸਰਵਣ ਕਰਦੇ ਦੇਖੇ ਗਏ। ਅੱਜ ਰਾਤ 1:00 ਵਜੇ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਦਿਨ ਭਰ ਵੱਖ-ਵੱਖ ਥਾਵਾਂ ਤੋਂ ਆਏ ਰਾਗੀ ਜਥੇ ਕੀਰਤਨ ਕਰਨਗੇ। ਬਾਅਦ ਵਿੱਚ ਕਈ ਥਾਵਾਂ ਤੋਂ ਰਾਗੀ ਜਥੇ ਪੁੱਜੇ ਹਨ, ਜਿਨ੍ਹਾਂ ਦਾ ਕਮੇਟੀ ਵੱਲੋਂ ਸਵਾਗਤ ਅਤੇ ਸਨਮਾਨ ਵੀ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਗੁਰੂ ਮਹਾਰਾਜ ਦੇ ਦਰਸ਼ਨ ਕਰ ਰਹੀਆਂ ਹਨ। ਬਾਹਰੋਂ ਆਏ ਸਿੱਖ ਸ਼ਰਧਾਲੂ ਅਤੇ ਰਾਗੀ ਜਥੇ ਜੋ ਕੋਰੋਨਾ ਦਿਸ਼ਾ-ਨਿਰਦੇਸ਼ਾਂ ਤੋਂ ਪਹਿਲਾਂ ਹੀ ਪਹੁੰਚ ਚੁੱਕੇ ਸਨ, ਸਾਰੇ ਗੁਰਦੁਆਰਾ ਕੈਂਪਸ ਵਿੱਚ ਮੌਜੂਦ ਹਨ ਅਤੇ ਗੁਰੂ ਘਰ ਵਿੱਚ ਸੇਵਾ ਕਰ ਰਹੇ ਹਨ। ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਦੇ ਗੁਰਦੁਆਰੇ 'ਚ ਭਾਰੀ ਇਕੱਠ ਹੁੰਦਾ ਹੈ ਪਰ ਇਸ ਵਾਰ ਕੋਰੋਨਾ ਕਰਕੇ ਪ੍ਰਕਾਸ਼ ਪੁਰਬ ਫਿੱਕਾ ਜਿਹਾ ਹੋ ਗਿਆ ਹੈ।