ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਇਤਿਹਾਸ ਰਚ ਦਿੱਤਾ ਹੈ।



ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਵਿਜ਼ਡਨ ਕ੍ਰਿਕਟਰ ਆਫ ਦਾ ਈਅਰ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ ਬਣ ਗਈ ਹੈ।



ਸੋਸ਼ਲ ਮੀਡੀਆ ਉੱਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ।



ਵਿਜ਼ਡਨ ਨੇ ਹਰਮਨਪ੍ਰੀਤ ਕੌਰ ਅਤੇ ਸੂਰਿਆਕੁਮਾਰ ਯਾਦਵ ਨੂੰ ਇਨ੍ਹਾਂ ਸ਼ਾਨਦਾਰ ਪਾਰੀਆਂ ਦੇ ਲਈ ਸਨਮਾਨਿਤ ਕੀਤਾ |



ਹਰਮਨਪ੍ਰੀਤ ਕੌਰ ਦੇ ਇਸ ਸੂਚੀ ਵਿੱਚ ਥਾਂ ਬਣਾਉਣ ਦਾ ਸਭ ਤੋਂ ਵੱਡਾ ਕਾਰਨ ਕੈਂਟਰਬਰੀ ਵਿੱਚ 111 ਗੇਂਦਾਂ ਵਿੱਚ 143 ਦੌੜਾਂ ਦੀ ਉਸ ਦੀ ਸ਼ਾਨਦਾਰ ਪਾਰੀ ਹੈ।



ਜਿਸ ਨੇ ਭਾਰਤ ਨੂੰ 1999 ਤੋਂ ਬਾਅਦ ਇੰਗਲੈਂਡ ਦੀ ਧਰਤੀ 'ਤੇ ਆਪਣੀ ਪਹਿਲੀ ਵਨਡੇ ਸੀਰੀਜ਼ ਜਿੱਤਣ ਵਿੱਚ ਮਦਦ ਕੀਤੀ।



ਹਰਮਨਪ੍ਰੀਤ ਦੀ ਕਪਤਾਨੀ ਵਿੱਚ ਟੀਮ ਨੇ ਏਸ਼ੀਆ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਚਾਂਦੀ ਦੇ ਤਗਮੇ ਜਿੱਤੇ। ਪਿਛਲੇ ਸਾਲ ਹਰਮਨਪ੍ਰੀਤ ਨੇ 17 ਵਨਡੇ ਖੇਡੇ ਅਤੇ 58.00 ਦੀ ਔਸਤ ਨਾਲ 754 ਦੌੜਾਂ ਬਣਾਈਆਂ।



ਸੂਰਿਆਕੁਮਾਰ ਯਾਦਵ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਲ ਦਾ ਟੀ-20 ਕ੍ਰਿਕਟਰ ਚੁਣਿਆ ਗਿਆ ਹੈ।



ਇਸ ਸਾਲ ਹਰਮਨਪ੍ਰੀਤ ਕੌਰ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ 'ਚ ਵੀ ਇਤਿਹਾਸ ਰਚਿਆ ਸੀ। ਜਿਸ 'ਚ ਉਨ੍ਹਾਂ ਨੇ ਰੋਹਿਤ ਸ਼ਰਮਾ ਨੂੰਪਿੱਛੇ ਛੱਡ ਦਿੱਤਾ ਸੀ।



ਹਰਮਨਪ੍ਰੀਤ ਕੌਰ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੀ ਚੋਟੀ ਦੀ ਭਾਰਤੀ ਖਿਡਾਰਨ ਹੈ।