ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।



ਕਿਸਾਨਾਂ ਦੇ ਦਿੱਲੀ ਕੂਚ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾਉਣ ਦੀ ਮਿਆਦ ਵਧਾ ਦਿੱਤੀ ਹੈ।



ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ 7 ਜ਼ਿਲ੍ਹਿਆਂ 'ਚ ਪਹਿਲਾਂ 13 ਫਰਵਰੀ ਤੱਕ ਇੰਟਰਨੈੱਟ 'ਤੇ ਰੋਕ ਲਗਾਈ ਗਈ ਸੀ,



ਜੋ ਕਿ ਹੁਣ 15 ਫਰਵਰੀ ਤੱਕ ਵਧਾ ਦਿੱਤੀ ਗਈ ਹੈ।



ਇਹ ਜ਼ਿਲ੍ਹੇ ਹਨ- ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਤੇ ਡੱਬਵਾਲੀ।



ਦੱਸ ਦੇਈਏ ਕਿ ਕਿਸਾਨਾਂ ਦੇ ਦਿੱਲੀ ਕੂਚ ਨੂੰ ਧਿਆਨ 'ਚ ਰੱਖਦਿਆਂ



ਹਰਿਆਣਾ ਸਰਕਾਰ ਨੇ ਅਫਵਾਹਾਂ ਨੂੰ ਰੋਕਣ ਅਤੇ ਸਰਹੱਦੀ ਇਲਾਕੇ 'ਚ ਭੜਕਾਊ ਸੰਦੇਸ਼ਾਂ ਨੂੰ ਫੈਲਣ ਤੋਂ ਰੋਕਣ ਲਈ



13 ਫਰਵਰੀ ਤੱਕ ਇੰਟਰਨੈੱਟ ਸੇਵਾ ਬੰਦ ਕਰਨ ਦਾ ਫੈਸਲਾ ਕੀਤਾ ਸੀ,



ਜਿਸ ਨੂੰ ਕਿ ਹੁਣ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ 15 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।



ਦੱਸ ਦਈਏ ਕਿ ਪੰਜਾਬ-ਹਰਿਆਣਾ ਦੇ ਕਿਸਾਨ ਭਾਰੀ ਗਿਣਤੀ 'ਚ ਦਿੱਲੀ ਪਹੁੰਚ ਰਹੇ ਹਨ।