ਦਰਅਸਲ 'ਲੀਵਰ ਸਿਰੋਸਿਸ' ਜੋ ਕਿ ਲੀਵਰ ਨਾਲ ਜੁੜੀ ਭਿਆਨਕ ਬੀਮਾਰੀ ਹੈ, ਨੇ ਅਮਿਤਾਭ ਬੱਚਨ ਦੇ ਲਿਵਰ ਨੂੰ 75 ਫੀਸਦੀ ਤੱਕ ਖਤਮ ਕਰ ਦਿੱਤਾ ਹੈ।



ਲਿਵਰ ਸਿਰੋਸਿਸ ਦੀ ਬਿਮਾਰੀ ਉਦੋਂ ਹੁੰਦੀ ਹੈ ਜਦੋਂ ਜਿਗਰ ਲੰਬੇ ਸਮੇਂ ਤੋਂ ਖਰਾਬ ਕੰਮ ਕਰਦਾ ਹੈ।



ਇਸ ਬਿਮਾਰੀ ਕਾਰਨ ਸਿਹਤਮੰਦ ਟਿਸ਼ੂਆਂ ਨੂੰ ਨੁਕਸਾਨ ਪਹੁੰਚਣਾ ਸ਼ੁਰੂ ਹੋ ਜਾਂਦਾ ਹੈ ਅਤੇ ਲੀਵਰ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਪਾਉਂਦਾ।



ਇਸ ਬਿਮਾਰੀ ਦੇ ਕਾਰਨ, ਜਿਗਰ ਸਰੀਰ ਅੰਦਰਲੇ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਦੇ ਯੋਗ ਨਹੀਂ ਹੁੰਦਾ।



ਪ੍ਰੋਟੀਨ ਸਰੀਰ ਦੀਆਂ ਲੋੜਾਂ ਮੁਤਾਬਕ ਨਹੀਂ ਬਣ ਪਾਉਂਦਾ।



ਖੂਨ ਦੇ ਵਹਾਅ ਵਿੱਚ ਰੁਕਾਵਟ ਪੈਦਾ ਕਰਦਾ ਹੈ। ਇਹ ਹਾਲਤ ਇੰਨੀ ਮਾੜੀ ਕਿ ਬਿਨਾਂ ਇਲਾਜ ਦੇ ਵਿਅਕਤੀ ਦਾ ਜਿਗਰ ਪੂਰੀ ਤਰ੍ਹਾਂ ਕੰਮ ਕਰਨਾ ਬੰਦ ਕਰ ਸਕਦਾ ਹੈ।



ਅਮਿਤਾਭ ਬੱਚਨ ਸਿਰਫ 25 ਫੀਸਦੀ ਲਿਵਰ ਫੰਕਸ਼ਨ ਨਾਲ ਜ਼ਿੰਦਾ ਹਨ।



ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਲੀਵਰ ਫੇਲ੍ਹ ਉਦੋਂ ਹੀ ਹੁੰਦਾ ਹੈ ਜਦੋਂ ਇਸ ਦਾ 80 ਤੋਂ 90 ਫ਼ੀਸਦੀ ਹਿੱਸਾ ਕੰਮ ਕਰਨਾ ਬੰਦ ਕਰ ਦਿੰਦਾ ਹੈ ਜਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦਾ ਹੈ।



ਲੀਵਰ ਸਿਰੋਸਿਸ ਦੀ ਬਿਮਾਰੀ ਆਮ ਤੌਰ 'ਤੇ ਸ਼ਰਾਬ ਦਾ ਸੇਵਨ ਕਰਨ ਵਾਲਿਆਂ ਵਿਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ।



ਹਾਲਾਂਕਿ ਅੱਜਕੱਲ੍ਹ ਇਹ ਬਿਮਾਰੀ ਸ਼ਰਾਬ ਨਾ ਪੀਣ ਵਾਲਿਆਂ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ।