ਸਰਦੀਆਂ ਦੇ ਮੌਸਮ 'ਚ ਸਰੀਰ ਦੀ ਇਮਿਊਨਿਟੀ ਥੋੜੀ ਕਮਜ਼ੋਰ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਹਰੀਆਂ ਸਬਜ਼ੀਆਂ ਨੂੰ ਖਾਸ ਤੌਰ 'ਤੇ ਆਪਣੀ ਖੁਰਾਕ 'ਚ ਸ਼ਾਮਲ ਜ਼ਰੂਰ ਕਰੋ। ਸਰਦੀਆਂ ਵਿੱਚ ਤੁਹਾਨੂੰ ਆਪਣੀ ਖੁਰਾਕ ਵਿੱਚ ਹਰੇ ਛੋਲਿਆਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਚ ਵਿਟਾਮਿਨ, ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਆਇਰਨ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ। ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਸੀਂ ਆਪਣੀ ਖੁਰਾਕ ਵਿੱਚ ਹਰੇ ਛੋਲਿਆਂ ਨੂੰ ਜ਼ਰੂਰ ਸ਼ਾਮਲ ਕਰ ਸਕਦੇ ਹੋ। ਹਰੇ ਛੋਲਿਆਂ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਪੌਦੇ ਆਧਾਰਿਤ ਪ੍ਰੋਟੀਨ ਪ੍ਰਦਾਨ ਕਰਦਾ ਹੈ, ਜੋ ਸਾਡੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਡਾਈਟ 'ਚ ਹਰੇ ਛੋਲੇ ਸ਼ਾਮਲ ਕਰਨ ਨਾਲ ਵੀ ਤੁਹਾਡਾ ਦਿਲ ਸਿਹਤਮੰਦ ਰਹਿੰਦਾ ਹੈ। ਹਰੇ ਛੋਲਿਆਂ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਰੀਰ ਵਿੱਚ ਹੀਮੋਗਲੋਬਿਨ ਨੂੰ ਵਧਾਉਂਦਾ ਹੈ। ਇਸ ਨਾਲ ਅਨੀਮੀਆ ਦੇ ਲੱਛਣਾਂ ਨੂੰ ਘੱਟ ਕਰਨ 'ਚ ਮਦਦ ਮਿਲ ਸਕਦੀ ਹੈ। ਹਰੇ ਛੋਲਿਆਂ 'ਚ ਵਿਟਾਮਿਨ-ਬੀ9 ਜਾਂ ਫੋਲੇਟ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਮਾਨਸਿਕ ਸਿਹਤ ਲਈ ਫਾਇਦੇਮੰਦ ਹੁੰਦਾ ਹੈ।