ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਔਸ਼ਧੀ ਪੌਦੇ ਬਾਰੇ ਜਾਣਕਾਰੀ ਦੇਵਾਂਗੇ, ਜੋ ਕਿ ਬਹੁਤ ਆਸਾਨੀ ਨਾਲ ਉਪਲਬਧ ਹੈ ਅਤੇ ਸਿਹਤ ਲਈ ਇੱਕ ਰਾਮਬਾਣ ਹੈ। ਪੌਦਿਆਂ ਦੇ ਮਾਹਰਾਂ ਦਾ ਕਹਿਣਾ ਹੈ ਕਿ ਡਰੱਮਸਟਿਕ, ਜਿਸ ਨੂੰ ਮੋਰਿੰਗਾ ਵੀ ਕਿਹਾ ਜਾਂਦਾ ਹੈ, ਪ੍ਰੋਟੀਨ ਦਾ ਚੰਗਾ ਸਰੋਤ ਹੈ। Moringa ਦੇ ਪੱਤਿਆਂ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ ‘ਚ ਪੋਟਾਸ਼ੀਅਮ, ਵਿਟਾਮਿਨ, ਕੈਲਸ਼ੀਅਮ ਅਤੇ ਫਾਸਫੋਰਸ ਵੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਸਰੀਰਕ ਕਮਜ਼ੋਰੀ ਕਰੇ ਦੂਰ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਸਮਰੱਥ, ਜੋ ਦਿਲ ਲਈ ਬਹੁਤ ਖਾਸ ਹੈ। ਐਂਟੀ-ਬੈਕਟੀਰੀਅਲ ਗੁਣ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਕਰਦੇ ਹਨ ਦੂਰ । ਭਾਵੇਂ ਡ੍ਰਮਸਟਿੱਕ ਦੇ ਪੱਤੇ ਕਈ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਪਰ ਤੁਹਾਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।