ਸੰਤਰੇ 'ਚ ਵਿਟਾਮਿਨ-ਸੀ, ਆਇਓਡੀਨ, ਸੋਡੀਅਮ, ਕੈਲਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਹਨ।



ਸੰਤਰੇ 'ਚ ਮੌਜੂਦ ਪੈਕਟਿਨ ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰਦਾ ਹੈ।



ਸੰਤਰੇ 'ਚ ਪੋਟਾਸ਼ੀਅਮ, ਫੋਲੇਟ ਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।



ਸੰਤਰੇ 'ਚ ਮੌਜੂਦ ਮੈਗਨੀਸ਼ੀਅਮ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਿਤ ਹੋ ਸਕਦਾ ਹੈ।



ਸੰਤਰਾ ਫਾਈਬਰ ਤੇ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ ਜੋ ਭਾਰ ਘਟਾਉਣ ਵਿੱਚ ਮਦਦਗਾਰ ਹੁੰਦਾ ਹੈ।



ਫਾਈਬਰ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ।



ਸੰਤਰੇ 'ਚ ਮੌਜੂਦ ਬੀਟਾ ਕੈਰੋਟੀਨ ਅੱਖਾਂ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ।



ਇਸ 'ਚ ਵਿਟਾਮਿਨ-ਏ, ਵਿਟਾਮਿਨ-ਸੀ ਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦੇ ਹਨ।