ਆਲੂ ਲਗਭਗ ਹਰ ਸਬਜ਼ੀ ਵਿੱਚ ਪਾਇਆ ਜਾਂਦਾ ਹੈ। ਬੱਚਿਆ ਲਈ ਆਲੂ ਬਹੁਤ ਪਸੰਦੀਦਾ ਹਨ, ਉਹ ਆਲੂ ਦੇ ਚਿਪਸ, ਫਰਾਈਜ਼ ਆਦਿ ਪਸੰਦ ਕਰਦੇ ਹਨ। ਆਲੂ ਦੀ ਸਬਜ਼ੀ ਹਰ ਕੋਈ ਖਾਣਾ ਪਸੰਦ ਕਰਦਾ ਹੈ। ਆਲੂ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਸ ਵਿਚ ਕਾਰਬੋਹਾਈਡ੍ਰੇਟਸ ਤੋਂ ਇਲਾਵਾ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਜ਼ਿੰਕ, ਕੈਰੋਟੀਨੋਇਡਸ, ਫਲੇਵੋਨੋਇਡਸ ਤੇ ਫੀਨੋਲਿਕ ਐਸਿਡ ਵਰਗੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਹਾਲਾਂਕਿ ਆਲੂਆਂ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਜ਼ਿਆਦਾ ਆਲੂ ਖਾਣ ਨਾਲ ਭਾਰ ਵਧਣ ਦੀ ਸ਼ਿਕਾਇਤ ਰਹਿੰਦੀ ਹੈ ਤੇ ਭਾਰ ਵਧਣ ਨਾਲ ਸਰੀਰ ਨੂੰ ਕਈ ਬਿਮਾਰੀਆਂ ਘੇਰ ਲੈਂਦੀਆਂ ਹਨ। ਜਿਵੇਂ - ਵਧਦਾ ਹੈ ਭਾਰ: ਹਰ ਕੋਈ ਮੰਨਦਾ ਹੈ ਕਿ ਆਲੂ ਖਾਣ ਨਾਲ ਭਾਰ ਵਧਦਾ ਹੈ, ਪਰ ਇਹ ਬਿਲਕੁਲ ਸੱਚ ਨਹੀਂ ਹੈ। ਪਰ ਆਲੂ ਦੇ ਚਿਪਸ, ਫਰਾਈਜ਼ ਆਦਿ ਨੂੰ ਤਲੇ ਤੇ ਭੁੰਨੇ ਖਾਣ ਨਾਲ ਭਾਰ ਵਧਦਾ ਹੈ। ਆਲੂਆਂ 'ਚ ਚਰਬੀ ਘੱਟ ਤੇ ਕਾਰਬੋਹਾਈਡਰੇਟ ਜ਼ਿਆਦਾ ਹੁੰਦੇ ਹਨ। ਇਸ ਦੀ ਸੀਮਤ ਵਰਤੋਂ ਨਾਲ ਭਾਰ ਨਹੀਂ ਵਧਦਾ। ਵਧਣ ਲੱਗ ਜਾਂਦਾ ਬੀਪੀ: ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਲੂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਆਲੂਆਂ ਦਾ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ। ਸਾਹ ਫੁੱਲਣ ਦੀ ਸਮੱਸਿਆ: ਆਲੂਆਂ 'ਚ ਵੱਡੀ ਮਾਤਰਾ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਦੀ ਜ਼ਿਆਦਾ ਵਰਤੋਂ ਨਾਲ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ। ਜਿਸ ਨਾਲ ਹਾਈਪਰਕਲੇਮੀਆ ਹੋ ਜਾਂਦਾ ਹੈ। ਇਸ ਨਾਲ ਸਾਹ ਚੜ੍ਹਨਾ, ਦਰਦ, ਉਲਟੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਪਾਚਣ ਸਬੰਧੀ ਸਮੱਸਿਆ: ਆਲੂਆਂ ਦੇ ਜ਼ਿਆਦਾ ਸੇਵਨ ਨਾਲ ਪਾਚਣ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਆਲੂ ਗਰਮ ਹੁੰਦਾ ਹੈ ਅਤੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ। ਡਾਇਬਿਟੀਜ਼ ਦਾ ਖ਼ਤਰਾ: ਆਲੂਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਆਲੂਆਂ 'ਚ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਵਧਾਉਂਦੀ ਹੈ ਤੇ ਡਾਇਬਟੀਜ਼ ਦਾ ਖਤਰਾ ਹੁੰਦਾ ਹੈ।