Wheatgrass ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ। ਇਸ ਦੇ ਰਸ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਕਣਕ ਦੇ ਜੂਸ ਦਾ ਸੇਵਨ ਕਰਨ ਨਾਲ ਮੋਟਾਪੇ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਪਾਚਨ ਕਿਰਿਆ ਠੀਕ ਰਹਿੰਦੀ ਹੈ। ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿਚ ਮਦਦ ਕਰਦਾ ਹੈ। ਅੰਤੜੀਆਂ ਵਿਚ ਆਉਣ ਵਾਲੀ ਸੋਜ ਵੀ ਘੱਟ ਜਾਂਦੀ ਹੈ। ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ।