ਭਾਰਤੀ ਰਸੋਈ 'ਚ ਵਰਤੀ ਜਾਂਦੀ ਇਲਾਇਚੀ ਸਿਰਫ਼ ਸੁਆਦ ਲਈ ਨਹੀਂ, ਸਿਹਤ ਲਈ ਵੀ ਫਾਇਦੇਮੰਦ ਹੈ।



ਇਹ ਪੱਥਰੀ, ਗਲੇ ਦੀ ਸਮੱਸਿਆ, ਕੱਫ, ਗੈਸ, ਬਵਾਸੀਰ, ਟੀ.ਬੀ., ਕਿੱਲ ਅਤੇ ਵਾਲ ਝੜਨ ਵਰਗੀਆਂ ਬਿਮਾਰੀਆਂ ਵਿੱਚ ਲਾਭਦਾਇਕ ਹੈ। ਰੋਜ਼ਾਨਾ ਥੋੜੀ ਇਲਾਇਚੀ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲ ਸਕਦੇ ਹਨ।

ਜੇ ਤੁਸੀਂ ਆਪਣਾ ਪੇਟ ਘਟਾਉਣਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਵੋ।

ਇਲਾਇਚੀ 'ਚ ਐਸੇ ਗੁਣ ਹੁੰਦੇ ਹਨ ਜੋ ਵਧੀਆ ਹਜਮ ਅਤੇ ਫੈਟ ਘਟਾਉਣ ਵਿੱਚ ਮਦਦ ਕਰਦੇ ਹਨ।

ਕਈ ਵਾਰ ਲੋਕ ਥਕਾਵਟ ਭਰਿਆ ਦਿਨ ਬਿਤਾਉਣ ਦੇ ਬਾਵਜੂਦ ਵੀ ਰਾਤ ਨੂੰ ਠੀਕ ਤਰ੍ਹਾਂ ਨੀਂਦ ਨਹੀਂ ਲੈ ਪਾਂਦੇ। ਨੀਂਦ ਲਿਆਉਣ ਲਈ ਦਵਾਈਆਂ ਵਰਤਣ ਨਾਲ ਸਰੀਰ 'ਤੇ ਮਾੜੇ ਅਸਰ ਪੈ ਸਕਦਾ ਹੈ। ਇਸ ਲਈ ਇੱਕ ਘਰੇਲੂ ਨੁਸਖਾ ਅਜ਼ਮਾਓ:

ਹਰ ਰਾਤ ਸੌਣ ਤੋਂ ਪਹਿਲਾਂ 1-2 ਇਲਾਇਚੀ ਗਰਮ ਪਾਣੀ ਨਾਲ ਖਾਓ। ਇਹ ਨੈਚੁਰਲ ਤਰੀਕਾ ਨੀਂਦ ਲਿਆਉਣ ਵਿੱਚ ਮਦਦ ਕਰੇਗਾ ਅਤੇ ਖਰਾਟਿਆਂ ਦੀ ਸਮੱਸਿਆ ਵੀ ਘੱਟ ਹੋਵੇਗੀ।

ਰੋਜ਼ਾਨਾ ਇਸ ਦਾ ਕਾੜ੍ਹਾ ਪੀਣੀ ਨਾਲ ਮਾਨਸਿਕ ਤਣਾਅ ਦੂਰ ਹੁੰਦਾ ਹੈ।

ਰੋਜ਼ਾਨਾ ਇਸ ਦਾ ਕਾੜ੍ਹਾ ਪੀਣੀ ਨਾਲ ਮਾਨਸਿਕ ਤਣਾਅ ਦੂਰ ਹੁੰਦਾ ਹੈ।

ਇਸ ਦਾ ਕਾੜ੍ਹਾ ਬਣਾਉਣ ਲਈ ਇਲਾਇਚੀ ਪਾਊਡਰ ਨੂੰ ਪਾਣੀ 'ਚ ਉਬਾਲੋ। ਹੁਣ ਕਾੜ੍ਹੇ 'ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਪੀਓ। ਕੁਝ ਦਿਨ ਪੀਣ ਨਾਲ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ।

ਕੁਝ ਲੋਕਾਂ ਨੂੰ ਹਮੇਸ਼ਾ ਪੇਟ ਨਾਲ ਸਬੰਧਤ ਪ੍ਰੇਸ਼ਾਨੀਆਂ ਰਹਿੰਦੀਆਂ ਹਨ। ਪੇਟ ਠੀਕ ਨਾ ਰਹਿਣ ਦੇ ਕਾਰਨ ਵਾਲ ਝੜਣ ਲੱਗਦੇ ਹਨ।

ਇਨ੍ਹਾਂ ਦੋਵਾਂ ਸਮੱਸਿਆਵਾਂ ਤੋਂ ਬਚਣ ਲਈ ਸਵੇਰੇ ਖਾਲੀ ਪੇਟ 1 ਇਲਾਇਚੀ ਕੋਸੇ ਪਾਣੀ ਦੇ ਨਾਲ ਖਾਓ। ਕੁਝ ਦਿਨਾਂ ਤੱਕ ਲਗਾਤਾਰ ਖਾਣ ਨਾਲ ਫਰਕ ਦਿਖਾਈ ਦੇਣ ਲੱਗੇਗਾ।

ਗੈਸ, ਐਸਡਿਟੀ, ਕਬਜ਼ ਦੀ ਸਮੱਸਿਆ ਨੂੰ ਇਲਾਇਚੀ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹਿਚਕੀ ਤੋਂ ਵੀ ਰਾਹਤ ਮਿਲਦੀ ਹੈ। ਇਸ ਇਕ ਚੀਜ਼ ਨੂੰ ਚਬਾਉਣ ਨਾਲ ਭਾਰ ਵੀ ਘੱਟ ਹੋਵੇਗਾ।