ਸਰਦੀਆਂ 'ਚ ਪੰਜਾਬ ਦੇ ਹਰ ਘਰ 'ਚ ਸਾਗ ਨਾਲ ਮੱਕੀ ਦੀ ਰੋਟੀ ਦਾ ਸੇਵਨ ਕੀਤਾ ਜਾਂਦਾ ਹੈ। ਸਰ੍ਹੋਂ ਦਾ ਸਾਗ ਜਿੰਨਾ ਖਾਣ 'ਚ ਸੁਆਦ ਹੁੰਦਾ ਹੈ, ਉਸ ਤੋਂ ਕਿਤੇ ਜ਼ਿਆਦਾ ਇਹ ਸਿਹਤ ਲਈ ਲਾਭਕਾਰੀ ਹੁੰਦਾ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ

ਸਾਗ 'ਚ ਪ੍ਰੋਟੀਨ, ਫਾਈਬਰ, Low calorie, ਕਾਰਬੋਹਾਈਡ੍ਰੇਟ, ਪੋਟਾਸ਼ੀਅਮ, ਵਿਟਾਮਿਨ ਏ. ਸੀ. ਡੀ. ਬੀ-12, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਪੌਸ਼ਟਿਕ ਤੱਤ ਵੀ ਭਰਪੂਰ ਮਾਤਰਾ 'ਚ ਹੁੰਦੇ ਹਨ।



ਕਈ ਵਿਟਾਮਿਨਸ ਨਾਲ ਭਰਪੂਰ ਸਾਗ ਅੱਖਾਂ ਦੀ ਰੌਸ਼ਨੀ ਲਈ ਲਾਹੇਵੰਦ ਹੁੰਦਾ ਹੈ। ਸਾਗ ਦਾ ਵੱਧ ਤੋਂ ਵੱਧ ਸੇਵਨ ਕਰਨ ਤੁਸੀਂ ਅੱਖਾਂ 'ਚ ਹੋਣ ਵਾਲੀਆਂ ਹੋਰ ਸਮੱਸਿਆਵਾਂ ਤੋਂ ਵੀ ਬਚੇ ਰਹਿੰਦੇ ਹੋ। ਇਸ ਦੇ ਸੇਵਨ ਨਾਲ ਰੌਸ਼ਨੀ ਵੀ ਵਧਦੀ ਹੈ।



ਸਾਗ ਕੈਂਸਰ ਤੋਂ ਬਚਾਅ ਕਰਨ 'ਚ ਵੀ ਲਾਹੇਵੰਦ ਹੁੰਦਾ ਹੈ।

ਸਾਗ ਕੈਂਸਰ ਤੋਂ ਬਚਾਅ ਕਰਨ 'ਚ ਵੀ ਲਾਹੇਵੰਦ ਹੁੰਦਾ ਹੈ।

ਇਸ ਦੇ ਸੇਵਨ ਨਾਲ ਤੁਸੀਂ ਬਲੈਡਰ, ਢਿੱਡ, ਬ੍ਰੈਸਟ, ਪ੍ਰੋਸਟੇਟ, ਓਵਰੀ ਤੇ ਫੇਫੜੇ ਦੇ ਕੈਂਸਰ ਤੋਂ ਬਚੇ ਰਹਿੰਦੇ ਹੋ। ਗੁਣਾਂ ਨਾਲ ਭਰਪੂਰ ਹੋਣ ਕਰਕੇ ਸਾਗ ਕੈਂਸਰ ਵਰਗੀਆਂ ਕੋਸ਼ਿਕਾਵਾਂ ਨੂੰ ਵਧਣ ਨਹੀਂ ਦਿੰਦਾ।



ਸਾਗ ਦਿਲ ਦੇ ਰੋਗੀਆਂ ਲਈ ਵੀ ਬੇਹੱਦ ਫਾਇਦੇਮੰਦ ਹੁੰਦਾ ਹੈ।



ਇਸ ਦਾ ਸੇਵਨ ਕਰਨ ਨਾਲ ਕੋਲੈਸਟਰੋਲ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਸਰੀਰ 'ਚ ਫੋਲੇਟ ਦਾ ਨਿਰਮਾਣ ਵੀ ਕਰਦਾ ਹੈ, ਜਿਸ ਨਾਲ ਹਾਰਟ ਅਟੈਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।



ਸਰ੍ਹੋਂ ਦੇ ਸਾਗ 'ਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਲਈ ਲਾਭਕਾਰੀ ਹੁੰਦਾ ਹੈ।



ਸਾਗ ਤਣਾਅ ਨੂੰ ਘੱਟ ਕਰਨ 'ਚ ਵੀ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਡਿਪ੍ਰੈਸ਼ਨ ਦਾ ਖਤਰਾ 40 ਫੀਸਦੀ ਤੱਕ ਘੱਟ ਹੁੰਦਾ ਹੈ।



ਸਰ੍ਹੋਂ ਦਾ ਸਾਗ ਮੈਗਨੀਸ਼ੀਅਮ ਨਾਲ ਭਰਪੂਰ ਹੁੰਦੀ ਹੈ। ਇਸ 'ਚ ਸੈਲੇਨੀਅਮ ਅਤੇ ਐਂਟੀ ਇੰਫਲੇਮੈਟਰੀ ਵੀ ਹੁੰਦਾ ਹੈ, ਜੋ ਗਠੀਆ 'ਚ ਰਾਹਤ ਦਿਵਾਉਂਦਾ ਹੈ।