ਗ੍ਰੀਨ ਟੀ ਦੀ ਤਰ੍ਹਾਂ ਗ੍ਰੀਨ ਕੌਫੀ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨੂੰ ਸਿਹਤਮੰਦ ਡਰਿੰਕ ਮੰਨਿਆ ਜਾਂਦਾ ਹੈ ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਨ ਨਾਲ ਤੁਹਾਨੂੰ ਕਈ ਸਿਹਤਮੰਦ ਫਾਇਦੇ ਹਾਸਿਲ ਹੋ ਸਕਦੇ ਹਨ ਗ੍ਰੀਨ ਕੌਫੀ 'ਚ ਵੱਡੀ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਰਾਮਬਾਣ ਸਾਬਿਤ ਹੁੰਦੇ ਹਨ ਜੇਕਰ ਤੁਸੀਂ ਵੀ ਵਜ਼ਨ ਘੱਟ ਕਰਨਾ ਚਾਹੁੰਦੇ ਹੋ ਤਾਂ ਗ੍ਰੀਨ ਕੌਫੀ ਤੁਹਾਡੇ ਲਈ ਮਦਦਗਾਰ ਸਾਬਿਤ ਹੋ ਸਕਦੀ ਹੈ ਭਾਰ ਘਟਾਉਣ ਵਿੱਚ ਇਹ ਬਹੁਤ ਪ੍ਰਭਾਵਸ਼ਾਲੀ ਹੋ ਸਕਦੀ ਹੈ ਕੁਝ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਜੇਕਰ ਤੁਸੀਂ ਰੋਜ਼ਾਨਾ ਗ੍ਰੀਨ ਕੌਫੀ ਪੀਂਦੇ ਹੋ ਤਾਂ ਮੋਟਾਪਾ ਆਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ ਗ੍ਰੀਨ ਕੌਫੀ ਪੀਣ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਨਾਲ ਪਾਚਨ ਸ਼ਕਤੀ ਵੀ ਮਜ਼ਬੂਤ ਹੁੰਦੀ ਹੈ। ਇਹ ਪੇਟ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੈ ਸ਼ੂਗਰ ਦੇ ਮਰੀਜ਼ ਬਲੱਡ ਸ਼ੂਗਰ ਲੈਵਲ ਵਧਣ ਦੇ ਡਰੋਂ ਚਾਹ ਜਾਂ ਕੌਫੀ ਪੀਣ ਤੋਂ ਪਰਹੇਜ਼ ਕਰਦੇ ਹਨ ਅਜਿਹੇ 'ਚ ਗ੍ਰੀਨ ਕੌਫੀ ਉਨ੍ਹਾਂ ਲਈ ਫਾਇਦੇਮੰਦ ਹੋ ਸਕਦੀ ਹੈ। ਗ੍ਰੀਨ ਕੌਫੀ ਪੀਣ ਨਾਲ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ ਗ੍ਰੀਨ ਕੌਫੀ ਪੀਣ ਨਾਲ ਸਰੀਰ 'ਚੋਂ ਗੰਦਗੀ ਅਤੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ। ਗ੍ਰੀਨ ਕੌਫੀ ਸਰੀਰ ਨੂੰ ਡੀਟੌਕਸਫਾਈ ਕਰਨ ਦਾ ਕੰਮ ਕਰਦੀ ਹੈ