ਇਸਬਗੋਲ, ਜਿਸ ਨੂੰ ਅੰਗਰੇਜ਼ੀ 'ਚ Psyllium Husk ਕਿਹਾ ਜਾਂਦਾ ਹੈ, ਇੱਕ ਕੁਦਰਤੀ ਫਾਈਬਰ ਹੈ ਜੋ ਪਲਾਂਟਾਗੋ ਓਵਾਟਾ ਨਾਮਕ ਪੌਦੇ ਦੇ ਬੀਜਾਂ ਤੋਂ ਪ੍ਰਾਪਤ ਹੁੰਦਾ ਹੈ। ਇਸ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।



ਇਹ ਭਾਰ ਘਟਾਉਣ ਵਿੱਚ ਵੀ ਮਦਦਗਾਰ ਹੈ। ਇਸ ਵਿੱਚ ਮੌਜੂਦ ਫਾਈਬਰ ਪੇਟ ਨੂੰ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ, ਜਿਸ ਕਾਰਨ ਭੁੱਖ ਘੱਟ ਲੱਗਦੀ ਹੈ ਅਤੇ ਜ਼ਿਆਦਾ ਖਾਣ ਦੀ ਇੱਛਾ ਨਹੀਂ ਰਹਿੰਦੀ।

ਇਸ ਤੋਂ ਇਲਾਵਾ, ਇਹ ਸਰੀਰ ਵਿੱਚ ਚਰਬੀ ਨੂੰ ਘਟਾਉਂਦਾ ਹੈ, ਜਿਸ ਨਾਲ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।



ਇਸਬਗੋਲ ਦਾ ਛਿਲਕਾ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਇਸਬਗੋਲ ਦਾ ਛਿਲਕਾ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

ਇਸ ਵਿੱਚ ਮੌਜੂਦ ਫਾਈਬਰ ਸ਼ੂਗਰ ਦੇ ਸੋਖਣ ਨੂੰ ਹੌਲੀ ਕਰ ਦਿੰਦਾ ਹੈ, ਜਿਸ ਨਾਲ ਬਲੱਡ ਸ਼ੂਗਰ ਦਾ ਪੱਧਰ ਸਥਿਰ ਰਹਿੰਦਾ ਹੈ।



ਇਸਬਗੋਲ ਦਾ ਛਿਲਕਾ ਪਾਚਨ ਤੰਤਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਘੁਲਣਸ਼ੀਲ ਫਾਈਬਰ ਪਾਣੀ ਵਿੱਚ ਮਿਲ ਕੇ ਜੈੱਲ ਵਰਗਾ ਪਦਾਰਥ ਬਣਾਉਂਦਾ ਹੈ, ਜੋ ਅੰਤੜੀਆਂ ਨੂੰ ਸਾਫ ਕਰਦਾ ਹੈ ਅਤੇ ਅੰਤੜੀਆਂ ਦੀ ਗਤੀ ਨੂੰ ਆਸਾਨ ਬਣਾਉਂਦਾ ਹੈ।

ਇਹ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਇਸ ਨੂੰ ਨਿਯਮਿਤ ਤੌਰ 'ਤੇ ਖਾਣ ਨਾਲ ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ ਅਤੇ ਪੇਟ ਦੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਇਹ ਸਰੀਰ 'ਚੋਂ ਮਾੜੇ ਕੋਲੈਸਟ੍ਰੋਲ (LDL) ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਇਹ ਫਾਈਬਰ ਕੋਲੈਸਟ੍ਰੋਲ ਨੂੰ ਬੰਨ੍ਹਦਾ ਹੈ ਅਤੇ ਇਸ ਨੂੰ ਸਰੀਰ ਤੋਂ ਬਾਹਰ ਕੱਢਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਦਾ ਹੈ ਅਤੇ ਦਿਲ ਦੀਆਂ ਬਿਮਾਰੀਆਂ ਦੇ ਜ਼ੋਖਮ ਨੂੰ ਘਟਾਉਂਦਾ ਹੈ।

ਇਸਬਗੋਲ ਦੇ ਛਿਲਕੇ ਨੂੰ ਪਾਣੀ ਜਾਂ ਦਹੀਂ ਵਿੱਚ ਮਿਲਾ ਕੇ ਲਿਆ ਜਾ ਸਕਦਾ ਹੈ। ਇਸਨੂੰ ਖਾਣਾ ਖਾਣ ਤੋਂ ਬਾਅਦ ਲੈਣਾ ਵਧੇਰੇ ਫਾਇਦੇਮੰਦ ਹੁੰਦਾ ਹੈ।

ਹਾਲਾਂਕਿ, ਇਸਦਾ ਸੇਵਨ ਕਰਦੇ ਸਮੇਂ ਬਹੁਤ ਸਾਰਾ ਪਾਣੀ ਪੀਣਾ ਜ਼ਰੂਰੀ ਹੈ, ਨਹੀਂ ਤਾਂ ਇਹ ਪੇਟ ਵਿੱਚ ਰੁਕਾਵਟ ਪੈਦਾ ਕਰ ਸਕਦਾ ਹੈ।



ਡਾਈਟ 'ਚ ਇਸ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ