ਸਰਦੀਆਂ ਵਿੱਚ ਸਰੀਰ ਨੂੰ ਠੰਡ ਤੋਂ ਬਚਾਉਣ ਦੇ ਲਈ ਕਈ ਤਰ੍ਹਾਂ ਦੇ ਡ੍ਰਾਈ ਫਰੂਟਸ ਦਾ ਸੇਵਨ ਕੀਤਾ ਜਾਂਦਾ ਹੈ। ਕਈ ਡਾਇਟੀਸ਼ੀਅਨ ਸਰਦੀਆਂ ਦੇ ਮੌਸਮ ‘ਚ ਕਾਲੇ ਤਿੱਲ ਦਾ ਸੇਵਨ ਕਰਨ ਦੀ ਵੀ ਸਲਾਹ ਦਿੰਦੇ ਹਨ ਕਾਲੇ ਤਿੱਲ ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਕਾਪਰ, ਮੈਂਗਨੀਜ਼ ਅਤੇ ਫਾਈਬਰ ਵਰਗੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਠੰਢ ਵਿੱਚ ਇਨ੍ਹਾਂ ਦਾ ਸੇਵਨ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਕਾਲੇ ਤਿੱਲਾਂ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ। ਅਜਿਹੇ ‘ਚ ਤੁਸੀਂ ਕਾਲੇ ਤਿੱਲ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਕੇ ਗੋਡਿਆਂ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਰੋਜ਼ਾਨਾ ਸਵੇਰੇ ਕਾਲੇ ਤਿੱਲ ਚਬਾਉਣ ਨਾਲ ਦੰਦ ਮਜ਼ਬੂਤ ਹੁੰਦੇ ਹਨ। ਸਰਦੀਆਂ ਦੇ ਮੌਸਮ ਵਿੱਚ ਖੂਨ ਦਾ ਵਹਾਅ ਘੱਟ ਹੋਣ ਕਾਰਨ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵੱਧ ਜਾਂਦਾ ਹੈ। ਦੂਜੇ ਪਾਸੇ ਸਰੀਰ ਨੂੰ ਨਿੱਘ ਦੇਣ ਦੇ ਨਾਲ-ਨਾਲ ਕਾਲੇ ਤਿੱਲ ਸਰੀਰ ‘ਚ ਖੂਨ ਦਾ ਸੰਚਾਰ ਵੀ ਠੀਕ ਰੱਖਦਾ ਹੈ। ਜਿਸ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ। ਕਾਲੇ ਤਿੱਲ ਦਾ ਸੇਵਨ ਕਰਨ ਨਾਲ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਪੂਰੀ ਹੋ ਸਕਦੀ ਹੈ ਅਤੇ ਤੁਸੀਂ ਯਕੀਨੀ ਤੌਰ ‘ਤੇ ਪਹਿਲਾਂ ਨਾਲੋਂ ਜ਼ਿਆਦਾ ਊਰਜਾਵਾਨ ਬਣ ਸਕਦੇ ਹੋ। ਕਾਲੇ ਤਿੱਲ ਵਿੱਚ ਐਂਟੀਓਕਸੀਡੈਂਟ ਹੁੰਦੇ ਹਨ, ਜੋ ਸਕਿਨ ਨੂੰ ਨਵੀਂ ਚਮਕ ਦੇਣ ਵਿੱਚ ਮਦਦ ਕਰਦੇ ਹਨ