ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਜਾਣੋ ਆਲੂ ਖਾਣਾ ਚਾਹੀਦਾ ਹੈ ਜਾਂ ਨਹੀਂ?



ਆਲੂ ਸਾਡੀ ਖੁਰਾਕ ਦਾ ਅਨਿੱਖੜਵਾਂ ਅੰਗ ਹੈ। ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ।



ਇੱਕ ਵੱਡਾ ਸਵਾਲ ਅਕਸਰ ਰਹਿੰਦਾ ਹੈ ਕਿ ਕੀ ਆਲੂ ਖਾਣ ਨਾਲ ਭਾਰ ਵਧਦਾ ਹੈ?



ਆਲੂ 'ਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ।



ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਦੇ ਹਨ।



ਇਸ 'ਚ ਫਾਈਬਰ, ਵਿਟਾਮਿਨ ਸੀ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਵੀ ਹੁੰਦੇ ਹਨ ਜੋ ਚੰਗੀ ਸਿਹਤ ਲਈ ਜ਼ਰੂਰੀ ਹਨ।



ਮਾਹਿਰਾਂ ਨੇ ਕਿਹਾ, ਜੇਕਰ ਤੁਸੀਂ ਤਲੇ ਹੋਏ ਆਲੂਆਂ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਭਾਰ ਵਧਣ ਦਾ ਖਤਰਾ ਹੈ।



ਤਲੇ ਹੋਏ ਆਲੂਆਂ 'ਚ ਬਹੁਤ ਸਾਰੀਆਂ ਕੈਲੋਰੀਆਂ ਹੁੰਦੀਆਂ ਹਨ ਅਤੇ ਇਸ ਨਾਲ ਭਾਰ ਵਧ ਸਕਦਾ ਹੈ।



ਜੇਕਰ ਆਲੂ ਦਾ ਸੇਵਨ ਘੱਟ ਮਾਤਰਾ 'ਚ ਕੀਤਾ ਜਾਵੇ ਤਾਂ ਜ਼ਿਆਦਾ ਨੁਕਸਾਨ ਨਹੀਂ ਹੁੰਦਾ।