ਦਾਲਾਂ ਦਾ ਸੇਵਨ ਸਾਡੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਸਬਜ਼ੀਆਂ ਦੇ ਨਾਲ ਦਾਲਾਂ ਨੂੰ ਵੀ ਜ਼ਰੂਰ ਖਾਵੋ।



ਦਾਲਾਂ ਤੋਂ ਕਈ ਤਰ੍ਹਾਂ ਦੇ ਵਿਟਾਮਿਨ ਹਾਸਿਲ ਹੁੰਦੇ ਹਨ। ਆਓ ਜਾਣਦੇ ਹਾਂ ਮੂੰਗ ਦਾਲ ਦੇ ਚਮਤਕਾਰੀ ਫਾਇਦਿਆਂ ਬਾਰੇ।



ਮੂੰਗ ਦੀ ਦਾਲ ਪ੍ਰੋਟੀਨ, ਫਾਈਬਰ, ਵਿਟਾਮਿਨ ਆਦਿ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ। ਮੂੰਗ ਦੀ ਦਾਲ ਵਿੱਚ ਆਮ ਤੌਰ 'ਤੇ ਹੋਰ ਦਾਲਾਂ ਨਾਲੋਂ ਜ਼ਿਆਦਾ ਪ੍ਰੋਟੀਨ ਹੁੰਦਾ ਹੈ।



ਇੱਕ ਕਟੋਰੀ (100 ਗ੍ਰਾਮ) ਮੂੰਗੀ ਦੀ ਦਾਲ ਵਿੱਚ 25 ਗ੍ਰਾਮ ਪ੍ਰੋਟੀਨ ਹੁੰਦਾ ਹੈ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਮੀਟ ਅਤੇ ਅੰਡੇ ਜਿੰਨਾ ਪ੍ਰੋਟੀਨ ਹੁੰਦਾ ਹੈ।



ਮੂੰਗ ਦੀ ਦਾਲ ਵਿਟਾਮਿਨ ਬੀ ਅਤੇ ਪੋਟਾਸ਼ੀਅਮ ਦਾ ਵਧੀਆ ਸਰੋਤ ਹੈ ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ



ਇੰਨਾ ਹੀ ਨਹੀਂ ਮੂੰਗੀ ਦੀ ਦਾਲ ਪਾਚਨ ਕਿਰਿਆ ਲਈ ਵੀ ਬਹੁਤ ਜ਼ਰੂਰੀ ਹੈ।



ਮੂੰਗੀ ਦੀ ਦਾਲ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਅਨੀਮੀਆ ਨੂੰ ਰੋਕਣ ਵਿੱਚ ਕਾਰਗਰ ਹੈ



ਇਸ ਦੇ ਸੇਵਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ



ਇਹ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ



ਮੂੰਗੀ ਦੀ ਦਾਲ ਪੌਸ਼ਟਿਕ ਹੋਣ ਦੇ ਨਾਲ-ਨਾਲ ਸਵਾਦਿਸ਼ਟ ਵੀ ਹੁੰਦੀ ਹੈ , ਤੁਸੀਂ ਇਸਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਕੇ ਆਪਣੀ ਸਿਹਤ ਵਿੱਚ ਸੁਧਾਰ ਕਰ ਸਕਦੇ ਹੋ।



Thanks for Reading. UP NEXT

ਮੈਦੇ ਵਾਲੀ ਬਰੈੱਡ ਦੇ ਜਾਣੋ ਨੁਕਸਾਨ! ਇਸ ਦੀ ਥਾਂ ਸ਼ਾਮਿਲ ਕਰੋ ਆਟੇ ਵਾਲੀ

View next story