ਖਾਂਸੀ-ਜੁਕਾਮ ਲਈ ਰਾਮਬਾਣ ਹੈ ਹਿੰਗ, ਜਾਣੋ ਫਾਈਦੇ ਅਕਸਰ ਲੋਕ ਹਿੰਗ ਦੀ ਵਰਤੋਂ ਤੜਕੇ ਵਿੱਚ ਕਰਦੇ ਹਨ। ਭੋਜਨ ਦਾ ਸਵਾਦ ਵਧਾਉਣ ਦੇ ਨਾਲ ਹੀ ਇਹ ਸਿਹਤ ਲਈ ਵੀ ਫਾਇਦੇਮੰਦ ਹੈ। ਜਿਨ੍ਹਾਂ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਬਜ਼, ਗੈਸ ਆਦਿ ਰਹਿੰਦੀਆਂ ਹਨ, ਉਨ੍ਹਾਂ ਨੂੰ ਹਿੰਗ ਦਾ ਪਾਣੀ ਪੀਣ ਨਾਲ ਕਾਫੀ ਫਾਇਦਾ ਹੋ ਸਕਦਾ ਹੈ। ਹਿੰਗ ਜ਼ੁਕਾਮ ਅਤੇ ਖਾਂਸੀ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੈ ਇਸ ਦੇ ਲਈ ਪਾਣੀ 'ਚ ਹੀਂਗ ਮਿਲਾ ਕੇ ਗਾੜ੍ਹਾ ਪੇਸਟ ਬਣਾ ਲਓ ਅਤੇ ਇਸ ਦੀ ਛਾਤੀ 'ਤੇ ਮਾਲਿਸ਼ ਕਰਨ ਨਾਲ ਖੰਘ ਤੋਂ ਰਾਹਤ ਮਿਲਦੀ ਹੈ। ਰੋਜ਼ਾਨਾ ਹਿੰਗ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। ਹਿੰਗ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਸਰੀਰ 'ਚ ਸੋਜ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਹਿੰਗ ਮਾਹਵਾਰੀ ਦੇ ਦੌਰਾਨ ਦਰਦ ਅਤੇ ਕੜਵੱਲ ਤੋਂ ਵੀ ਰਾਹਤ ਪ੍ਰਦਾਨ ਕਰਦੀ ਹੈ। ਗਠੀਆ ਰੋਗੀਆਂ ਨੂੰ ਇਸ ਦੇ ਸੇਵਨ ਨਾਲ ਬਹੁਤ ਫਾਇਦਾ ਹੋ ਸਕਦਾ ਹੈ।