ਕੇਲੇ 'ਚ ਕਈ ਅਜਿਹੇ ਪੋਸ਼ਕ ਤੱਤ ਹੁੰਦੇ ਹਨ ਜੋ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦੇ ਹਨ।



ਕੇਲੇ ‘ਚ ਪੋਟਾਸ਼ੀਅਮ ਅਤੇ ਕਾਰਬੋਹਾਈਡ੍ਰੇਟਸ ਪਾਏ ਜਾਂਦੇ ਹਨ। ਜੇਕਰ ਤੁਸੀਂ ਰੋਜ਼ਾਨਾ ਕੇਲੇ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹੇਗਾ।



ਕੇਲਾ ਖਾਣ ਨਾਲ ਤੁਸੀਂ ਬਿਮਾਰੀਆਂ ਤੋਂ ਵੀ ਦੂਰ ਰਹੋਗੇ। ਪਰ ਕੀ ਤੁਸੀਂ ਜਾਣਦੇ ਹੋ ਕਿ ਕੇਲਾ ਖਾਣ ਤੋਂ ਪਹਿਲਾਂ ਕੁੱਝ ਗੱਲਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।



ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਕਈ ਮੈਡੀਕਲ ਖੋਜਾਂ 'ਚ ਇਹ ਸਾਬਤ ਹੋ ਚੁੱਕਾ ਹੈ ਕਿ ਕੇਲੇ ਵਿੱਚ ਅਮੀਨੋ ਐਸਿਡ ਟਾਇਰੋਸਿਨ ਹੁੰਦਾ ਹੈ।



ਜੋ ਸਰੀਰ 'ਚ ਜਾ ਕੇ ਟਾਇਰਾਮਿਨ ਵਿੱਚ ਬਦਲ ਜਾਂਦਾ ਹੈ। ਇਸ ਕਾਰਨ ਤੁਹਾਡੀ ਮਾਈਗ੍ਰੇਨ ਦੀ ਸਮੱਸਿਆ ਵੱਧ ਸਕਦੀ ਹੈ। ਇਸ ਲਈ ਜੇਕਰ ਤੁਹਾਨੂੰ ਮਾਈਗ੍ਰੇਨ ਦੀ ਸਮੱਸਿਆ ਹੈ ਤਾਂ ਵੀ ਕੇਲੇ ਦਾ ਸੇਵਨ ਨਾ ਕਰੋ।



ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਕੇਲੇ 'ਚ ਮੌਜੂਦ ਕੁਦਰਤੀ ਸ਼ੂਗਰ ਸਾਡੀ ਬਲੱਡ ਸ਼ੂਗਰ ਨੂੰ ਵਧਾਉਂਦੀ ਹੈ।



ਇਸ ਲਈ ਜਿਹੜੇ ਲੋਕ ਸ਼ੂਗਰ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਹਨ, ਉਨ੍ਹਾਂ ਨੂੰ ਕੇਲੇ ਦੇ ਸੇਵਨ ਤੋਂ ਦੂਰ ਰਹਿਣਾ ਚਾਹੀਦਾ ਹੈ।



ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਕੇਲੇ ਵਿੱਚ ਮੌਜੂਦ ਫਾਈਬਰ, ਕੁਦਰਤੀ ਸ਼ੂਗਰ ਅਤੇ ਕੈਲੋਰੀ ਭਾਰ ਵਧਾਉਣ 'ਚ ਮਦਦ ਕਰਦੀ ਹੈ।



ਜਿਹੜੇ ਲੋਕ ਜ਼ਿਆਦਾ ਭਾਰ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਕੇਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ। ਕਿਉਂਕਿ ਇਹ ਤੁਹਾਡੇ ਭਾਰ ਬਹੁਤ ਤੇਜ਼ੀ ਨਾਲ ਵਧਾ ਸਕਦਾ ਹੈ।



Asthma patients ਹੋ ਤਾਂ ਤੁਹਾਨੂੰ ਕੇਲੇ ਦੇ ਸੇਵਨ ਤੋਂ ਦੂਰ ਰਹਿਣਾ ਚਾਹੀਦਾ ਹੈ। ਕਿਉਂਕਿ ਇਸ ਦਾ ਸੇਵਨ ਤੁਹਾਡੀ ਸਮੱਸਿਆ ਨੂੰ ਹੋਰ ਵੀ ਵਧਾ ਸਕਦਾ ਹੈ।